21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ- ਬੱਸਾਂ ਦਾ ਚੱਕਾ ਜਾਮ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ’ਚ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਮੰਗਾਂ ਨੂੰ ਲੈ ਕੇ ਅਣ-ਮਿਥੇ ਸਮੇਂ ਲਈ ਬੱਸਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 21-10-2026

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ’ਚ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਮੰਗਾਂ ਨੂੰ ਲੈ ਕੇ ਅਣ-ਮਿਥੇ ਸਮੇਂ ਲਈ ਬੱਸਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪਨੂੰ ਨੇ ਕਿਹਾ ਕਿ ਸਰਕਾਰ ਦੇ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਹਰ ਵਾਰ ਸਰਕਾਰ ਵਲੋਂ ਭਰੋਸਾ ਮਿਲਣ ’ਤੇ ਸੰਘਰਸ਼ ਨੂੰ ਪੋਸਟ-ਪੌਨ ਕੀਤਾ ਗਿਆ ਹੁਣ ਤੱਕ ਭਰੋਸਾ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਆਗੂਆਂ ਨੇ ਮੰਗ ਕੀਤੀ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾ ਤਹਿਤ ਪੱਕਾ ਕੀਤਾ ਜਾਵੇ, 
ਸਾਰੇ ਨਵੇਂ ਪੁਰਾਣੇ ਭਰਤੀ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕੀਤਾ ਜਾਵੇ ਤੇ ਨਜਾਇਜ਼ ਪਰਚੇ ਰੱਦ ਕੀਤੇ ਜਾਣ। ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਇਨ੍ਹਾਂ ਮੰਗਾਂ ਦਾ ਨੋਟੀਫਿਕੇਸ਼ਨ ਹੋਣ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਰੋਹ ਵਿਚ ਆਏ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਅੱਖ ਦੇ ਆਪ੍ਰੇਸ਼ਨ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਪੀ.ਜੀ.ਆਈ. ਅਗਲੀ ਖ਼ਬਰ ਪੰਥਕ ਤਾਲਮੇਲ ਸੰਗਠਨ ਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਸੁਤੰਤਰ ਜਾਂਚ ਕਮਿਸ਼ਨ ਬਣਾਉ...
Ad Position 24