21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੰਗਤ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਬਾਰੇ ਲਿਆ ਜਾਵੇਗਾ ਫ਼ੈਸਲਾ-ਮਨਪ੍ਰੀਤ ਕੌਰ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੋਸਟਮਾਰਟਮ ਲਈ ਪਹਿਲਾਂ ਸੰਗਤ ਦੀ ਸਹਿਮਤੀ ਲਈ ਜਾਵੇਗੀ ਅਤੇ ਉਸ ਤੋਂ ਬਾਅਦ ਐਕਸ਼ਨ ਕਮੇਟੀ ਨਾਲ ਮਿਲ ਕੇ ਫ਼ੈਸਲਾ ਲਿਆ ਜਾਵੇਗਾ। ਮਨਪ੍ਰੀਤ ਕੌਰ ਨੇ ਦੱਸਿਆ ਕਿ ਹਾਲੇ ਤੱਕ ਪਰਿਵਾਰ ਨੇ ਪੋਸਟਮਾਰਟਮ ਲਈ ਕੋਈ ਸਹਿਮਤੀ ਨਹੀਂ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੋਸਟਮਾਰਟਮ ਲਈ ਪਹਿਲਾਂ ਸੰਗਤ ਦੀ ਸਹਿਮਤੀ ਲਈ ਜਾਵੇਗੀ ਅਤੇ ਉਸ ਤੋਂ ਬਾਅਦ ਐਕਸ਼ਨ ਕਮੇਟੀ ਨਾਲ ਮਿਲ ਕੇ ਫ਼ੈਸਲਾ ਲਿਆ ਜਾਵੇਗਾ। ਮਨਪ੍ਰੀਤ ਕੌਰ ਨੇ ਦੱਸਿਆ ਕਿ ਹਾਲੇ ਤੱਕ ਪਰਿਵਾਰ ਨੇ ਪੋਸਟਮਾਰਟਮ ਲਈ ਕੋਈ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸੰਗਤ ਦਾ ਸਾਨੂੰ ਪੂਰਨ ਸਹਿਯੋਗ ਮਿਲਿਆ ਹੈ ਅਤੇ ਅੱਗੇ ਤੋਂ ਵੀ ਆਸ ਕਰਦੇ ਹੈ ਕਿ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਤੇ ਐਕਸ਼ਨ ਕਮੇਟੀ ਪਹਿਲਾਂ ਵਾਲੀਆਂ ਮੰਗਾਂ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣਾ ਹੈ ਕਿਉਂਕਿ ਦੇਰੀ ਹੋਣ ਨਾਲ ਸਬੂਤ ਮਿਟਣ ਦੇ ਖ਼ਦਸ਼ੇ ਹਨ। ਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਕਾਤਲ ਅਸ਼ਵਨੀ ਕੁਮਾਰ ਦੀ ਦੁਕਾਨ ਢਾਹੁਣ ਦੀ ਮੰਗ ਨਾ ਸਾਡੀ ਅਤੇ ਨਾ ਹੀ ਸੰਗਤ ਦੀ ਸੀ ਪਰ ਸਬੂਤ ਮਿਟਾਉਣ ਲਈ ਇਕ ਸਾਜ਼ਿਸ਼ ਅਧੀਨ ਇਹ ਦੁਕਾਨ ਢੁਆਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਨਾਮੀ ਹੋਟਲ ਚੋਂ ਇਕ ਵਪਾਰੀ ਦੀ ਮਿਲੀ ਲਾਸ਼ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ’ਚ ਚੱਲ ਰਹੀ ਮੁਲਾਜ਼ਮਾਂ ਦੀ ਰੋਸ ਰੈਲੀ
Ad Position 24