ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਮਾਣ-ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣ ਦੀ ਮੰਗ ਕੀਤੀ। ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਮੇਟੀ ਨੇ 22 ਅਕਤੂਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜਨ ਦਾ ਐਲਾਨ ਵੀ ਕੀਤਾ।
ਤਾਜ਼ਾ ਖ਼ਬਰਾਂ
Free
ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋ ਸਮੂਹਿਕ ਛੁੱਟੀ ਲੈ ਕੇ ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ
ਅਜੀਤ ਡੈਸਕ
21-10-2026