21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ - ਸਰਕਾਰ ਦਾ ਵੱਡਾ ਐਕਸ਼ਨ, ਡੀ.ਐਸ.ਪੀ. ਅਤੇ ਡਰੱਗ ਇੰਸਪੈਕਟਰ ਮੁਅੱਤਲ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਕਾਰ ਹੋਈ ਦੂਜੀ ਮੀਟਿੰਗ ਵੀ ਬੇਸਿੱਟਾ...

Ad Position 21
No active advertisement
ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਕਾਰ ਹੋਈ ਦੂਜੀ ਮੀਟਿੰਗ ਵੀ ਬੇਸਿੱਟਾ ਰਹੀ। ਪੋਸਟਮਾਰਟਮ ਕਰਵਾਉਣ ਸੰਬੰਧੀ ਹਾਲੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਮਾਮਲਾ ਹਾਲੇ ਵੀ ਅਣਸੁਲਝਿਆ ਬਣਿਆ ਹੋਇਆ ਹੈ।
ਪੰਜਾਬ ਸਰਕਾਰ ਵਲੋਂ ਗਠਿਤ ਕਮੇਟੀ ਦੀ ਇੰਚਾਰਜ ਅਪਨੀਤ ਰਿਆਤ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੀ ਮੰਗ ਪ੍ਰਵਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਕਸ਼ਨ ਕਮੇਟੀ ਵਲੋਂ ਰੱਖੀਆਂ ਗਈਆਂ ਬਾਕੀ ਮੰਗਾਂ ਪੰਜਾਬ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ।
ਇਸ ਦੌਰਾਨ ਮਾਮਲੇ ਵਿਚ ਕਾਰਵਾਈ ਕਰਦਿਆਂ ਡੀ.ਐਸ.ਪੀ. ਸਬ-ਡਿਵੀਜ਼ਨ ਮਾਨਸਾ ਹਰਜਿੰਦਰ  ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।ਸੀ.ਬੀ.ਆਈ. ਜਾਂਚ ਦੀ ਮੰਗ ਸੰਬੰਧੀ ਸਰਕਾਰ ਦੇ ਭਰੋਸੇ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਬਾਵਜੂਦ ਪੋਸਟਮਾਰਟਮ ਅਤੇ ਹੋਰ ਮੰਗਾਂ ਨੂੰ ਲੈ ਕੇ ਐਕਸ਼ਨ ਕਮੇਟੀ ਤੇ ਪ੍ਰਸ਼ਾਸਨ ਵਿਚਕਾਰ ਹਾਲੇ ਤੱਕ ਅੰਤਿਮ ਸਹਿਮਤੀ ਨਹੀਂ ਬਣ ਸਕੀ। ਹੁਣ ਦੇਖਣਾ ਹੋਵੇਗਾ ਕਿ ਦੋਵਾਂ ਧਿਰਾਂ ਵਿਚਕਾਰ ਅਗਲੀ ਗੱਲਬਾਤ ਦੌਰਾਨ ਕੋਈ ਹੱਲ ਨਿਕਲਦਾ ਹੈ ਜਾਂ ਨਹੀਂ।

Ad Position 22
No active advertisement
ਪਿਛਲੀ ਖ਼ਬਰ ‘‘84 ਦੇ ਪੀੜਤ ਪਰਿਵਾਰਾਂ ਨੂੰ 42 ਸਾਲ ਬਾਅਦ ਵੀ ਨਹੀਂ ਮਿਲਿਆ ਇਨਸਾਫ਼’’ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 30 ਪਰਿਵਾਰ ਆਪ ' ਚ ਸ਼ਾਮਿਲ
Ad Position 24