21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੀਤ ਹੇਅਰ ਵਲੋਂ ਬਲਟਰਨ ਪਾਰਕ ਦਾ ਦੌਰਾ

ਜਲੰਧਰ, 21 ਅਕਤੂਬਰ - 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਬਲਟਰਨ ਪਾਰਕ ਦਾ ਦੌਰਾ ਕੀਤਾ ਅਤੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ...

Ad Position 21
No active advertisement
ਅਜੀਤ ਡੈਸਕ 21-10-2026

ਜਲੰਧਰ, 21 ਅਕਤੂਬਰ - 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਬਲਟਰਨ ਪਾਰਕ ਦਾ ਦੌਰਾ ਕੀਤਾ ਅਤੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹੀਰੋ ਏਸ਼ੀਅਨ ਚੈਂਪੀਅਨਸ਼ਿਪ ਲਈ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ।ਸੰਸਦ ਮੈਂਬਰ ਹੇਅਰ ਸਟੇਡੀਅਮ ਪਹੁੰਚੇ ਅਤੇ ਮੈਦਾਨਾਂ ਦਾ ਨਿਰੀਖਣ ਕੀਤਾ ਅਤੇ ਤਿਆਰੀਆਂ ਸੰਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।
ਭਾਰਤੀ ਪੁਰਸ਼ ਹਾਕੀ ਟੀਮ ਆਉਣ ਵਾਲੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ 2026 ਲਈ ਜਲੰਧਰ ਪਹੁੰਚ ਗਈ ਹੈ ਅਤੇ ਅਭਿਆਸ ਸ਼ੁਰੂ ਹੋ ਗਿਆ ਹੈ। ਹਾਕੀ ਇੰਡੀਆ ਦੇ ਉਪ ਪ੍ਰਧਾਨ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਹੋਣ ਵਾਲਾ ਇਹ ਪਹਿਲਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੈ।
ਸੰਸਦ ਮੈਂਬਰ ਨੇ ਰਾਜ ਵਿਚ ਹਾਕੀ ਦੀ ਸ਼ਾਨ ਨੂੰ ਬਹਾਲ ਕਰਨ ਅਤੇ ਸਥਾਨਕ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸਰਕਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿਚ ਚੋਟੀ ਦੀਆਂ ਏਸ਼ਿਆਈ ਟੀਮਾਂ ਇਕ ਦੂਜੇ ਦੇ ਵਿਰੁੱਧ ਮੁਕਾਬਲਾ ਕਰਨਗੀਆਂ।ਮੈਚ 27 ਅਕਤੂਬਰ ਨੂੰ ਸ਼ੁਰੂ ਹੋਣਗੇ। ਖੇਡ ਅਥਾਰਟੀ ਅਤੇ ਸਥਾਨਕ ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਵਲੋਂ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਅਗਲੀ ਖ਼ਬਰ ਮਾਲੇਰਕੋਟਲਾ ਮੁਹੰਮਦ ਇਯਾਸਰ ਨੂੰ ਪੈਰਾ ਏਸ਼ੀਅਨ ਖੇਡਾਂ 'ਸ਼ਾਟ ਪੁੱਟ' ਚ ਚਾਂਦੀ ਦਾ ਤਗਮਾ ਜਿੱਤਣ ਲਈ ਸ਼ੁਭਕਾਮਨਾਵਾਂ - ਭ...
Ad Position 24