21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ) - ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ...

Ad Position 21
No active advertisement
ਅਜੀਤ ਡੈਸਕ 21-10-2026

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ) - ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਨੂੰ  ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰਾਂ ਮੂਹਰੇ ਧਰਨਾ ਦੇ ਕੇ ਰੋਸ ਵਿਖਾਵੇ ਕਰਨ ਦੇ ਸੱਦੇ ਤਹਿਤ ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਧਰਨੇ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਚੇਅਰਮੈਨ ਤੇ ਡੀ.ਸੀ. ਦਫ਼ਤਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਤੇ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ ਰੁਪਏ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਰਹੀ ਹੈ ਤੇ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਦੀ ਅਦਾਇਗੀ ਕਰਨ ਦੇ ਮਾਮਲੇ ਨੂੰ  ਅਣਗੌਲਿਆ ਕਰ ਰਹੀ ਹੈ ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਰੋਸ ਪਾਇਆ ਜਾ ਰਿਹਾ ਹੈ । ਧਰਨੇ ਦੀ ਸਮਾਪਤੀ 'ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ 10 ਵਜੇ ਵੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੁਰਾਣੀ ਕਚਹਿਰੀ ਚੌਂਕ ਕਪੂਰਥਲਾ ਪੁੱਜਣ ਜਿੱਥੋਂ ਸ਼ਹਿਰ ਵਿਚ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ਤੇ ਬਾਅਦ ਵਿਚ ਆਪ ਦੇ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ । ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ  ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਪੰਜਾਬ ਦੀ ਧਰਤੀ 'ਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਆਯੋਜਨ - ਭਗਵੰਤ ਮਾਨ ਅਗਲੀ ਖ਼ਬਰ ਸਟੈਫੋਰਡ ਵਿਚ ਕਰਾਊਨ ਕੋਰਟ ਦੇ ਨਵੇਂ ਨਿਆਂਇਕ ਸੈਸ਼ਨ ਦੀ ਸ਼ੁਰੂਆਤ ਮੌਕੇ ਬਹੁ-ਧਰਮੀ ਸਮਾਗਮ
Ad Position 24