ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਨੂੰ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ 29 ਅਕਤੂਬਰ 2026 ਨੂੰ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਵੇਗੀ, ਜਿਸ ਦੀ ਪ੍ਰਧਾਨਗੀ ਖ਼ੁਦ ਹਰਪਾਲ ਸਿੰਘ ਚੀਮਾ ਕਰਨਗੇ।ਇਹ ਮੀਟਿੰਗ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਹੋਈ ਵਿਚਾਰ-ਵਟਾਂਦਰੇ ਤੋਂ ਬਾਅਦ ਤੈਅ ਕੀਤੀ ਗਈ ਹੈ। ਸਰਕਾਰੀ ਪੱਧਰ ’ਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਨਿਯਮਾਂ ’ਤੇ ਹੋਵੇਗੀ ਚਰਚਾ
29 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦਾ ਮੁੱਖ ਏਜੰਡਾ ਪੀ.ਆਰ.ਟੀ.ਸੀ. ਦੀ ਤਰਜ਼ ’ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਨੂੰ ਅੰਤਿਮ ਰੂਪ ਦੇਣਾ ਹੈ। ਇਸ ਦੇ ਨਾਲ ਹੀ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026’ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਦੀ ਵੀ ਸਮੀਖਿਆ ਕੀਤੀ ਜਾਵੇਗੀ।
ਮੁਲਾਜ਼ਮਾਂ ਖ਼ਿਲਾਫ਼ ਦਰਜ ਪੁਲਿਸ ਕੇਸਾਂ ਦਾ ਮੁੱਦਾ ਵੀ ਉੱਠੇਗਾ
ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਮੁਲਾਜ਼ਮਾਂ ਦੇ ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਪੁਲਿਸ ਕੇਸ ਰੱਦ ਕਰਨ ਦੀ ਮੰਗ ’ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਯੂਨੀਅਨ ਵੱਲੋਂ ਉਠਾਏ ਗਏ ਹੋਰ ਮਸਲਿਆਂ ਦੇ ਹੱਲ ਲਈ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ ਜਾਵੇਗਾ।
ਆਊਟਸੋਰਸ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਤੇਜ਼
ਪਨਬੱਸ ਪ੍ਰਬੰਧਨ ਨੇ ਸੂਬੇ ਦੇ ਸਾਰੇ ਡਿਪੂ ਮੈਨੇਜਰਾਂ ਨੂੰ ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ, ਜੋ ਕੰਟਰੈਕਟ ’ਤੇ ਆਉਣ ਦੇ ਯੋਗ ਹਨ। ਇਸ ਪ੍ਰਕਿਰਿਆ ਵਿੱਚ 30 ਮਈ 2026 ਦੀ ਕੱਟ-ਆਫ ਮਿਤੀ ਨੂੰ ਆਧਾਰ ਬਣਾਉਂਦਿਆਂ ਪੰਜ ਸਾਲ ਤੱਕ ਦੀ ਸੇਵਾ ਵਾਲੇ ਮੁਲਾਜ਼ਮਾਂ ਦੇ ਰਿਕਾਰਡ ਦੀ ਤਸਦੀਕ ਕੀਤੀ ਜਾਣੀ ਹੈ। ਸਾਰੇ ਡਿਪੂਆਂ ਨੂੰ 26 ਅਕਤੂਬਰ 2026 ਤੱਕ ਜਾਂਚ ਦੀ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਮੰਤਰੀ ਪੱਧਰੀ ਮੀਟਿੰਗ ਤੋਂ ਪਹਿਲਾਂ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾ ਸਕੇ।
ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਦੇਰੀ, ਲਾਪਰਵਾਹੀ ਜਾਂ ਬੇਨਿਯਮੀਆਂ ਸਾਹਮਣੇ ਆਉਣ ’ਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਲੋੜ ਪੈਣ ’ਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਹੁਣ ਸਾਰੀਆਂ ਨਜ਼ਰਾਂ 29 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਵਿੱਚ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਅਤੇ ਪੁਲਿਸ ਕੇਸਾਂ ਸਮੇਤ ਹੋਰ ਮੰਗਾਂ ਬਾਰੇ ਕੀ ਫ਼ੈਸਲੇ ਲਏ ਜਾਂਦੇ ਹਨ, ਇਹ ਦੇਖਣਾ ਅਹਿਮ ਹੋਵੇਗਾ।
ਤਾਜ਼ਾ ਖ਼ਬਰਾਂ
Free
ਪਨਬੱਸ ਮੁਲਾਜ਼ਮਾਂ ਲਈ ਵੱਡੀ ਖ਼ਬਰ! 29 ਅਕਤੂਬਰ ਨੂੰ ਹਰਪਾਲ ਸਿੰਘ ਚੀਮਾ ਕਰਨਗੇ ਅਹਿਮ ਮੀਟਿੰਗ
ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਨੂੰ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ....
ਅਜੀਤ ਡੈਸਕ
21-10-2026