21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਦੇ 180 ETT ਟੈੱਟ ਪਾਸ ਅਧਿਆਪਕਾਂ ਲਈ ਵੱਡੀ ਰਾਹਤ! ਤਨਖਾਹ ਸਮਾਨਤਾ ਦੇ ਹੁਕਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਨੂੰ ਲੈ ਕੇ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ....

Ad Position 21
No active advertisement
ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਨੂੰ ਲੈ ਕੇ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰਕਾਰੀ ਹੁਕਮਾਂ ਦੀ ਕਾਪੀ ਵੀ ਸੌਂਪੀ।
ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਅਦਾਲਤੀ ਫੈਸਲਿਆਂ ਦੇ ਆਧਾਰ ’ਤੇ ਫੈਸਲਾ
ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵਲੋਂ ਜਾਰੀ ਹੁਕਮਾਂ ਵਿਚ ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਸਬੰਧਤ ਅਦਾਲਤੀ ਫੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਤਨਖਾਹ ਨਿਰਧਾਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਫੈਸਲੇ ਨੂੰ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਤਨਖਾਹ ਸਮਾਨਤਾ ਨਾਲ ਜੁੜੇ ਮਸਲੇ ਦੇ ਹੱਲ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰੀ ਹੁਕਮ ਜਾਰੀ ਹੋਣ ਨਾਲ ਸਬੰਧਤ ਅਧਿਆਪਕਾਂ ਦੇ ਸੇਵਾ ਮਾਮਲਿਆਂ ਵਿੱਚ ਅਗਲੀ ਕਾਰਵਾਈ ਦਾ ਰਾਹ ਖੁੱਲ੍ਹੇਗਾ।

Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਅਦਾਲਤ ਵਲੋਂ ਕਾਕਰੋਚ ਜਨਤਾ ਪਾਰਟੀ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਰਿਹਾਅ ਕਰਨ ਦੇ ਹੁਕਮ
Ad Position 24