22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀ.ਬੀ.ਆਈ. ਅਤੇ ਈ.ਡੀ. ਨੂੰ ਚੋਣਾਂ ਦੇ ਸਮੇਂ ਹੀ ਕਿਉਂ ਆਉਂਦੀ ਹੈ ਛਾਪੇਮਾਰੀ ਕਰਨ ਦੀ ਯਾਦ ?- ਸੰਜੇ ਸਿੰਘ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧਦਿਆ ਸਵਾਲ ਉਠਾਇਆ...

Ad Position 21
No active advertisement
ਅਜੀਤ ਡੈਸਕ 22-10-2026

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧਦਿਆ ਸਵਾਲ ਉਠਾਇਆ ਕਿ ਸੀ.ਬੀ.ਆਈ. ਅਤੇ ਈ.ਡੀ. ਨੂੰ ਚੋਣਾਂ ਦੇ ਸਮੇਂ ਹੀ ਛਾਪੇਮਾਰੀ ਕਰਨ ਦੀ ਯਾਦ ਕਿਉਂ ਆਉਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕਿਸੇ ਸੂਬੇ ਵਿਚ ਚੋਣਾਂ ਹੁੰਦੀਆਂ ਹਨ ਤਾਂ ਅਮਿਤ ਸ਼ਾਹ ਉੱਥੇ ਈ.ਡੀ. ਅਤੇ ਸੀ.ਬੀ.ਆਈ. ਨੂੰ ਭੇਜ ਦਿੰਦੇ ਹਨ।
ਪੰਜਾਬ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਭਾਵੀ ਗੱਠਜੋੜ ਬਾਰੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੁਝਵਾਨ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ।ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ 
ਕਿਹਾ ਕਿ ਜਿਸ ਸਰਕਾਰ ਨੇ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦਿੱਤੀ, ਵਧੀਆ ਸਿੱਖਿਆ ਨੀਤੀ ਲਾਗੂ ਕੀਤੀ ਅਤੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ ਕੰਮ ਕੀਤਾ, ਉਸ ਪਾਰਟੀ ਦੀ ਸਰਕਾਰ ਹਰ ਹਾਲਤ ਵਿਚ ਮੁੜ ਬਣੇਗੀ।ਸੰਜੇ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਸਨ। ਉਨ੍ਹਾਂ ਕਿਹਾ ਕਿ ਉਹ ਕਿਸੇ ਨੂੰ ਵੀ ਰਾਵਣ ਕਹਿਣ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।ਨਸ਼ਿਆਂ ਬਾਰੇ ਗੱਲ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੀ ਲੜਾਈ ਲੜ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਢਿੱਗਾਂ ਡਿੱਗਣ ਕਾਰਨ ਪਟੜੀ ਤੋਂ ਉਤਰਿਆ ਬਿਲਾਸਪੁਰ-ਤਿਰੁਨੇਲਵੇਲੀ ਐਕਸਪ੍ਰੈਸ ਦਾ ਲੋਕੋਮੋਟਿਵ ਅਗਲੀ ਖ਼ਬਰ ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਟਰੱਕ, ਟਰਾਲੀਆਂ ਤੋ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਗਿਆ ਮੰਗ ਪੱ...
Ad Position 24