22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਅਸਤੀਫ਼ਾ

ਜਗਰਾਉਂ (ਲੁਧਿਆਣਾ), 22 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ....

Ad Position 21
No active advertisement
ਅਜੀਤ ਡੈਸਕ 22-10-2026

ਜਗਰਾਉਂ (ਲੁਧਿਆਣਾ), 22 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਸਿਆਸੀ ਹਲਕਿਆਂ ਵਿਚ ਉਨ੍ਹਾਂ ਦੇ ਅਗਲੇ ਕਦਮ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਨੱਥੋਵਾਲ ਨੇ ਫਿਲਹਾਲ ਸਿਆਸਤ ਵਿਚ ਆਉਣ ਦੀ ਕਿਸੇ ਵੀ ਯੋਜਨਾ ਤੋਂ ਇਨਕਾਰ ਕੀਤਾ ਹੈ।

ਪ੍ਰਭਦੀਪ ਸਿੰਘ ਨੱਥੋਵਾਲ ਨੇ ਅਸਤੀਫ਼ਾ ਦੇਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅੱਜ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ। ਚਰਚਾ ਹੈ ਕਿ ਅਸਤੀਫ਼ਾ ਮਨਜ਼ੂਰ ਹੋਣ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਸਕਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਏਕੋਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰ ਸਕਦੇ ਹਨ। ਹਾਲਾਂਕਿ, ਇਨ੍ਹਾਂ ਚਰਚਾਵਾਂ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।

ਨਾ ਤਾਂ ਪ੍ਰਭਦੀਪ ਸਿੰਘ ਨੱਥੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਜਾਂ ਚੋਣ ਲੜਨ ਬਾਰੇ ਕੋਈ ਸੰਕੇਤ ਦਿੱਤਾ ਹੈ ਅਤੇ ਨਾ ਹੀ ਪਾਰਟੀ ਵਲੋਂ ਇਸ ਸਬੰਧੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪ੍ਰਭਦੀਪ ਸਿੰਘ ਨੱਥੋਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਸਿਆਸਤ ਵਿਚ ਆਉਣ ਬਾਰੇ ਉਨ੍ਹਾਂ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿਚ ਇਸ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਤਾਂ ਉਹ ਸਰਗਰਮ ਸਿਆਸਤ ਦਾ ਹਿੱਸਾ ਹੋਣਗੇ। 

Ad Position 22
No active advertisement
ਪਿਛਲੀ ਖ਼ਬਰ ਝੋਨਾ ਖਰੀਦ ਸੀਜ਼ਨ ਦੌਰਾਨ 2,92,814 ਕਿਸਾਨਾਂ ਦੀ ਫ਼ਸਲ ਖਰੀਦੀ ਗਈ- ਕਟਾਰੂਚੱਕ ਅਗਲੀ ਖ਼ਬਰ 24, 25 ਅਤੇ 26 ਅਕਤੂਬਰ ਨੂੰ ਬੈਂਕਾਂ ਦੀਆਂ ਛੁੱਟੀਆਂ, ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਪੂਰੀ ਜਾਣਕਾਰੀ
Ad Position 24