22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਨਾ ਖਰੀਦ ਸੀਜ਼ਨ ਦੌਰਾਨ 2,92,814 ਕਿਸਾਨਾਂ ਦੀ ਫ਼ਸਲ ਖਰੀਦੀ ਗਈ- ਕਟਾਰੂਚੱਕ

ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ...

Ad Position 21
No active advertisement
ਅਜੀਤ ਡੈਸਕ 22-10-2026

ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫ਼ਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ।

ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।

ਕਿਸਾਨਾਂ ਵਲੋਂ ਆਪਣੇ ਖੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫ਼ਸਲ ਦੇ ਹਰ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿਚੋਂ ਫ਼ਸਲ ਸੂਬੇ ਦੀਆਂ ਮੰਡੀਆਂ ਵਿਚ ਨਾ ਆਉਣ ਦਿੱਤਾ ਜਾਵੇ।

ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਵਿਚ ਪੂਰੀ ਪਾਰਦਰਸ਼ਿਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਕੁੱਲ 29 ਲੱਖ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਇਸ ਕੰਮ ਵਿਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਹਾਦਸੇ ’ਚ ਮਿ੍ਤਕ ਪਤਨੀ ਤੋਂ ਬਾਅਦ ਜ਼ਖਮੀ ਪਤੀ ਨੇ ਵੀ ਤੋੜਿਆ ਦਮ ਅਗਲੀ ਖ਼ਬਰ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਅਸਤੀਫ਼ਾ
Ad Position 24