23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚਾਰ ਦਿਨਾਂ ਦੇ ਦੌਰੇ ਤੇ ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤਾਂ ਵਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਚਾਰ ਦਿਨਾਂ ਦੌਰੇ ਉੱਤੇ ਬੀਤੀ ਰਾਤ ਓਸਲੋ ਪੁੱਜੇ।

Ad Position 21
No active advertisement
ਅਜੀਤ ਡੈਸਕ 23-10-2026

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਚਾਰ ਦਿਨਾਂ ਦੌਰੇ ਉੱਤੇ ਬੀਤੀ ਰਾਤ ਓਸਲੋ ਪੁੱਜੇ। ਨਾਰਵੇ ਦੀ ਸਿੱਖ ਸੰਗਤ ਨੇ ਓਸਲੋ ਹਵਾਈ ਅੱਡੇ 'ਤੇ ਉਹਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਤੇ ਭਰਵਾਂ ਸੁਆਗਤ ਕੀਤਾ ਗਿਆ। ਨਾਰਵੇ ਦੌਰੇ ਮੌਕੇ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤ ਨਾਲ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ ਚਰਚਾ ਵੀ ਕਰਨਗੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਆਪਣੇ ਮੂਲ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਹਨ ਤੇ ਸੇਵਾ ਭਾਵਨਾ ਨਾਲ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਜਿੱਥੇ ਕਿਤੇ ਵੀ ਸਿੱਖ ਵੱਸੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਸਿੱਖੀ ਫੁਲਵਾੜੀ ਨੂੰ ਅਗਾਂਹ ਤੋਰਿਆ ਅਤੇ ਨਾਮਨਾ ਖੱਟਿਆ।
ਇਸ ਮੌਕੇ ਗੁਰਦਿਆਲ ਸਿੰਘ ਪੱਡਾ, ਪਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ,  ਕਸ਼ਮੀਰਾ ਸਿੰਘ, ਬੀਬੀ ਪਰਮਜੀਤ ਕੌਰ, ਹਰਚਰਨ ਸਿੰਘ ਗਰੇਵਾਲ, ਹਰਵੇਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਟਵਾਲ, ਜਸਵੀਰ ਸਿੰਘ ਸ਼ੇਰਗਿੱਲ, ਜਸਪਾਲ ਸਿੰਘ ਭੰਡਾਲ, ਪਰਮਜੀਤ ਸਿੰਘ ਤੂਰ, ਦਰਬਾਰਾ ਸਿੰਘ, ਬਲਜੀਤ ਸਿੰਘ ਪੱਡਾ, ਤੇਜਿੰਦਰ ਸਿੰਘ ਨਿੱਝਰ, ਹਰਭਜਨ ਸਿੰਘ,ਕਰਮਜੀਤ ਸਿੰਘ ਆਦਿ ਸਥਾਨਕ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੈਸ਼ਨ ਦੌਰਾਨ ਪੰਜਾਬ ਦੀ ਕਿਸਾਨੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ ਅਗਲੀ ਖ਼ਬਰ 25 ਅਕਤੂਬਰ ਤੋਂ ਬਦਲੇਗਾ ਆਦਮਪੁਰ- ਮੁੰਬਈ ਇੰਡੀਗੋ ਉਡਾਣ ਦਾ ਸਮਾਂ
Ad Position 24