ਸਮਾਣਾ (ਪਟਿਆਲਾ), 22 ਅਕਤੂਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਦੀਆਂ ਟਿਕਟਾਂ ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਅਤੇ ਉਨ੍ਹਾਂ ਦੇ ਲੜਕੇ ਸਤਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਸਰਦਾਰ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਾਨਾ ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ, ਨਿਸ਼ਾਨ ਸਿੰਘ ਸੰਧੂ ਆਦਿਕ ਹਾਜ਼ਰ ਸਨ।