23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਗਰ ਕੀਰਤਨ ਵਾਲੇ ਰੂਟ ‘ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਮੈਜਿਸਟਰੇਟ, ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ....

Ad Position 21
No active advertisement
ਅਜੀਤ ਡੈਸਕ 23-10-2026

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਮੈਜਿਸਟਰੇਟ, ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 (1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਅੰਮ੍ਰਿਤਸਰ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 26 ਅਕਤੂਬਰ 2026 ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ ਪੈਂਦੇ 500 ਮੀਟਰ ਦੇ ਘੇਰੇ ਵਿਚ ਅਤੇ 26 ਅਕਤੂਬਰ 2026 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿਚ ਆਉਣ ਵਾਲੇ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਹ ਹੁਕਮ ਸਿਗਰਟ /ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ, ਆਂਡਾ ਮੀਟ ਦੀਆਂ ਦੁਕਾਨਾਂ ਤੇ ਵੀ ਲਾਗੂ ਹੋਣਗੇ। ਦੱਸਣਯੋਗ ਹੈ ਕਿ ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ 26 ਅਕਤੂਬਰ  ਅਤੇ 27 ਅਕਤੂਬਰ 2026 ਵਾਲੇ ਦਿਨ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੀ ਵੱਖ-ਵੱਖ ਜਥੇਬੰਦੀਆਂ ਵਲੋਂ 26 ਅਕਤੂਬਰ 2026 ਨੂੰ ਡਰਾਈ ਡੇਅ ਘੋਸ਼ਿਤ ਕਰਨ ਅਤੇ ਆਂਡਾ, ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਵੀ ਕੀਤੀ ਸੀ। ਜ਼ਿਲ੍ਹਾ ਮੈਜਿਸਟਰੇਟ ਨੇ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਉਪਰ ਫਾਇਰਿੰਗ ਕਰਨ ਵਾਲਾ ਨੌਜਵਾਨ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖਮੀ, ਇਕ ਫ਼ਰਾਰ ਅਗਲੀ ਖ਼ਬਰ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਸ਼੍ਰੋਮਣੀ ਅਕਾਲੀ ਦਲ (ਬ)ਵਿਚ ਸ਼ਾਮਿਲ
Ad Position 24