23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ

ਸੰਗਰੂਰ, 23 ਅਕਤੂਬਰ (ਧੀਰਜ ਪਸੋਰੀਆ)- ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ...

Ad Position 21
No active advertisement
ਅਜੀਤ ਡੈਸਕ 23-10-2026

ਸੰਗਰੂਰ, 23 ਅਕਤੂਬਰ (ਧੀਰਜ ਪਸੋਰੀਆ)- ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਅਦਾਲਤ ਵਿਚ ਚੱਲ ਰਹੀ ਹੈ, ਦੀ ਅਗਲੀ ਸੁਣਵਾਈ ਹੁਣ 13 ਨਵੰਬਰ ਤੇ ਪਾ ਦਿੱਤੀ ਗਈ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਤਤਕਾਲੀਨ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਸੰਗਰੂਰ ਪੁਲਿਸ ਵਲੋਂ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿਚ ਗਿਰਫ਼ਤਾਰ ਚਾਰ ਵਿਅਕਤੀ ਜੁਡੀਅਸਲ ਰਿਮਾਂਡ ਤੇ ਜ਼ਿਲ੍ਹਾ ਜੇਲ ਸੰਗਰੂਰ ਵਿਚ ਬੰਦ ਹਨ। ਸ਼ਿਕਾਇਤ ਕਰਤਾ ਭਾਜਪਾ ਦੇ ਤਤਕਾਲੀਨ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਜਿਨ੍ਹਾਂ ਨਾਲ ਵਕੀਲ ਲਲਿਤ ਕੁਮਾਰ ਗਰਗ ਵੀ ਮੌਜੂਦ ਸਨ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਕਰੀਬ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੁਲਿਸ ਵਲੋਂ ਚਲਾਨ ਪੇਸ਼ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਉਨ੍ਹਾਂ ਮੰਗ ਕੀਤੀ ਕਿ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇਸ ਕੇਸ ਨੂੰ ਸੀ.ਬੀ.ਆਈ. ਦੇ ਹਵਾਲੇ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਦੇ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਦੇ ਦਫ਼ਤਰ ਉੱਤੇ ਬੰਬ ਸੁੱਟਿਆ ਜਾਣਾ ਇਕ ਗੰਭੀਰ ਮਾਮਲਾ ਹੈ। 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਚੋਟਾ ਮਾਮਲਾ: ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨੀਆਂ- ਆਈ.ਏ.ਐੱਸ. ਅਗਲੀ ਖ਼ਬਰ ਪੁਲਿਸ ਉਪਰ ਫਾਇਰਿੰਗ ਕਰਨ ਵਾਲਾ ਨੌਜਵਾਨ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖਮੀ, ਇਕ ਫ਼ਰਾਰ
Ad Position 24