23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 28ਵਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ/ਅੰਮ੍ਰਿਤਸਰ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ...

Ad Position 21
No active advertisement
ਅਜੀਤ ਡੈਸਕ 23-10-2026

ਚੋਗਾਵਾਂ/ਅੰਮ੍ਰਿਤਸਰ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਰਾਜ ਮਾਤਾ ਜਿੰਦ ਕੌਰ ਦੇ ਜੱਦੀ ਪਿੰਡ ਓਡਰ, ਜੋਏਕੇ ਅਤੇ ਚੇਲੇਕੇ ਦੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 28ਵਾਂ ਤਿੰਨ ਰੋਜ਼ਾ ਸਲਾਨਾ ਮਹਾਨ ਗੁਰਮਤਿ ਸਮਾਗਮ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ  ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਜਾਏ ਵਿਸ਼ਾਲ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ। ਇਨ੍ਹਾਂ ਜਥਿਆਂ ਨੇ ਦੀਵਾਨ ਵਿਚ ਜੁੜ ਬੈਠੀ ਭਾਰੀ ਸੰਗਤ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ, ਕਥਾ-ਵਿਚਾਰਾਂ ਅਤੇ ਸੂਰਬੀਰ ਯੋਧਿਆਂ ਦਾ ਗੌਰਵਮਈ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖਸੀਅਤਾਂ ਅਤੇ ਸੰਤ-ਮਹਾਂਪੁਰਸ਼ਾਂ ਨੇ ਉਚੇਚੇ ਤੌਰ 'ਤੇ ਹਾਜ਼ਰੀਆਂ ਭਰੀਆਂ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਸੰਤ ਬਾਬਾ ਕਿਰਪਾਲ ਸਿੰਘ ਗੁਰੂ ਕਾ ਬਾਗ, ਬਾਬਾ ਲੱਖਾ ਸਿੰਘ ਕਿਲਾ ਅਨੰਦਗੜ੍ਹ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਅਤੇ ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ ਸ਼ਾਮਲ ਸਨ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਆਏ ਹੋਏ ਸਮੂਹ ਸੰਤ ਮਹਾਂਪੁਰਸ਼ਾਂ ਅਤੇ ਰਾਗੀ-ਢਾਡੀ ਜਥਿਆਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਸੰਗਤਾਂ ਲਈ ਚਾਹ, ਪਕੌੜੇ, ਆਈਸਕ੍ਰੀਮ ਅਤੇ ਗੋਲ-ਗੱਪਿਆਂ ਸਮੇਤ ਕਈ ਤਰ੍ਹਾਂ ਦੇ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਿੰਨਾਂ ਪਿੰਡਾਂ ਦੇ ਸਮੂਹ ਵਾਸੀਆਂ ਤੋਂ ਇਲਾਵਾ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਛਾਉਣੀ ਨਿਹੰਗ ਸਿੰਘ ਬਾਬਾ ਤਰਲੋਕ ਸਿੰਘ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਸਮਾਗਮ ਦੌਰਾਨ ਗਤਕੇ ਅਤੇ ਘੋੜ-ਦੌੜਾਂ ਦੇ ਸ਼ਾਨਦਾਰ ਜੌਹਰ ਵਿਖਾਏ ਗਏ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਲ 26 ਅਕਤੂਬਰ ਨੂੰ ਹੋਵੇਗੀ ਸਰਵ ਆਂਗਣਵਾੜੀ ਯੂਨੀਅਨ ਆਗੂਆਂ ਦੀ ਅਹਿਮ ਮੀਟਿੰਗ- ਸੂਬਾ ਪ੍ਰਧਾਨ ਛੀਨਾ ਅਗਲੀ ਖ਼ਬਰ ਹੌਸਲਿਆਂ ਦੇ ਸ਼ਾਹਸਵਾਰ ਮੁਹੰਮਦ ਯਾਸਰ ਨੇ Asian Para Games 'ਚ ਗੱਡਿਆ ਝੰਡਾ
Ad Position 24