23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੋਲੂ ਕਾ ਮੋੜ ਤੋਂ 14 ਕਿਲੋ 965 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ...

Ad Position 21
No active advertisement
ਅਜੀਤ ਡੈਸਕ 23-10-2026

ਏ.ਐੱਨ.ਟੀ.ਐੱਫ. ਦੀ ਟੀਮ ਨੇ ਕੀਤੀ ਵੱਡੀ ਕਾਰਵਾਈ
ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਦੀ ਟੀਮ ਨੇ ਗੋਲੂ ਕਾ ਮੋੜ ਵਿਖੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 14 ਕਿਲੋ 965 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪਿੰਡ ਛਾਂਗਾ ਰਾਏ ਹਿਠਾੜ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਹੈਰੋਇਨ ਦੀ ਇੰਨੀ ਵੱਡੀ ਖੇਪ ਬਰਾਮਦ ਹੋਣ ਨਾਲ ਇਲਾਕੇ ਵਿੱਚ ਹਲਚਲ ਮਚ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਆਈ.ਜੀ. ਗੁਰਿੰਦਰ ਬੀਰ ਸਿੰਘ, ਏ.ਐੱਨ.ਟੀ.ਐੱਫ. ਰੇਂਜ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਪ੍ਰਿਥੀਪਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸਤਪਾਲ ਉੱਪਲ ਦੀ ਅਗਵਾਈ ਵਾਲੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਗੋਲੂ ਕਾ ਮੋੜ ਵਿਖੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 14 ਕਿਲੋ 965 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਮੁਲਜ਼ਮਾਂ ਦੀ ਪਛਾਣ ਸਾਈਮਨ ਅਤੇ ਹਰਭਜਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਨੈੱਟਵਰਕ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਤੇਜ਼ ਬਾਰਿਸ਼ ਤੇ ਗੜ੍ਹੇਮਾਰੀ, ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ ਅਗਲੀ ਖ਼ਬਰ ਨੈਸ਼ਨਲ ਹਾਈਵੇ 54 ਤੇ ਪਿੰਡ ਟਹਿਣਾ ਕੋਲ ਵਾਪਰਿਆ ਹਾਦਸਾ, ਇਕ ਨੌਜ਼ਵਾਨ ਦੀ ਮੌਤ, ਦੋ ਗੰਭੀਰ ਜਖ਼ਮੀ
Ad Position 24