24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਥੇਦਾਰ ਗੜਗੱਜ ਵਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

ਨਾਰਵੇ, 24 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦ੍ਰਾਮਨ ਸ਼ਹਿਰ ਦੇ ਇਲਾਕੇ ਵਿਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ ਅਤੇ ਇਸ ਉਪਰੰਤ ਉਹ ਨੇੜੇ ਹੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਲੀਅਰ, ਦ੍ਰਾਮਨ ਵਿਖੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 24-10-2026

 ਨਾਰਵੇ, 24 ਅਕਤੂਬਰ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦ੍ਰਾਮਨ ਸ਼ਹਿਰ ਦੇ ਇਲਾਕੇ ਵਿਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ ਅਤੇ ਇਸ ਉਪਰੰਤ ਉਹ ਨੇੜੇ ਹੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਲੀਅਰ, ਦ੍ਰਾਮਨ ਵਿਖੇ ਨਤਮਸਤਕ ਹੋਏ।

ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੱਲ ਰਹੀਆਂ ਵੱਖ-ਵੱਖ ਜਮਾਤਾਂ (ਪਹਿਲੀ ਤੋਂ ਚੌਥੀ) ਵਿਖੇ ਜਾ ਕੇ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਲੈ ਰਹੇ ਸਿੱਖ ਬੱਚਿਆਂ ਨਾਲ ਵਾਰਤਾਲਾਪ ਕੀਤਾ ਅਤੇ ਉਨ੍ਹਾਂ ਪਾਸੋਂ ਪੰਜਾਬੀ ਤੇ ਸਿੱਖ ਇਤਿਹਾਸ ਸੰਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਬੱਚਿਆਂ ਨੇ ਚੰਗੇ ਜਵਾਬ ਦਿੱਤੇ। ਇਸ ਦੌਰਾਨ ਉਨ੍ਹਾਂ ਪੰਜਾਬੀ ਸਿਖਾਉਣ ਵਾਲੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਪੰਜਾਬੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਲਈ ਵੀ ਆਖਿਆ। ਉਨ੍ਹਾਂ ਇਸ ਉਪਰਾਲੇ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਇਸ ਨੂੰ ਹਮੇਸ਼ਾ ਇਸੇ ਤਰ੍ਹਾਂ ਜਾਰੀ ਰੱਖਣ ਦੀ ਤਾਕੀਦ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਖਿੱਤੇ ਵਿੱਚ ਵੱਸਣ ਵਾਲੇ ਸਿੱਖ/ਪੰਜਾਬੀ ਆਪਣੇ ਬੱਚਿਆਂ ਨੂੰ ਵਿਰਸੇ, ਇਤਿਹਾਸ ਅਤੇ ਰਵਾਇਤਾਂ ਨਾਲ ਜੋੜੀ ਰੱਖਣ ਲਈ ਪੰਜਾਬੀ ਸਿਖਾਉਣ ਦੇ ਉਪਰਾਲੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਬੱਚੇ ਇਕ ਖਾਲੀ ਭਾਂਡੇ ਵਾਂਗ ਹੁੰਦੇ ਹਨ, ਜਿਨ੍ਹਾਂ ਵਿਚ ਜੇਕਰ ਮਾਪੇ ਦੁਨਿਆਵੀ ਗਿਆਨ ਦੇ ਨਾਲ-ਨਾਲ ਜੇਕਰ ਧਰਮ, ਗੁਰਬਾਣੀ ਅਤੇ ਮਾਂ ਬੋਲੀ ਦੀ ਸੋਝੀ ਪਾਉਣ ਤਾਂ ਉਨ੍ਹਾਂ ਦੀ ਸਖ਼ਸ਼ੀਅਤ ਦੀ ਬਹੁਤ ਹੀ ਗਿਆਨਵਾਨ ਤੇ ਨੇਕ ਉਸਾਰੀ ਹੋਵੇਗੀ। ਬੱਚਿਆਂ ਦੇ ਮਾਪਿਆਂ, ਗੁਰਦੁਆਰਾ ਪ੍ਰਬੰਧਕਾਂ ਅਤੇ ਹੋਰ ਜ਼ਿੰਮੇਵਾਰ ਸੰਸਥਾਵਾਂ ਤੇ ਸਖ਼ਸ਼ੀਅਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚੇ ਆਪਣੇ ਮਾਂ ਧਰਤੀ ਨਾ ਤਾਂ ਹੀ ਜੁੜੇ ਰਹਿ ਸਕਦੇ ਹਨ ਜੇਕਰ ਉਨ੍ਹਾਂ ਨੂੰ ਮਾਂ ਬੋਲੀ ਨਾਲ ਜੋੜਿਆ ਜਾਵੇ। ਇਸ ਲਈ ਜਿਵੇਂ ਕੀਰਤਨ, ਕਥਾ ਅਤੇ ਹੋਰ ਸਮਾਗਮਾਂ ਦੇ ਉਪਰਾਲੇ ਕਰਦੇ ਹਾਂ ਉਸੇ ਤਰ੍ਹਾਂ ਗੁਰਮੁਖੀ ਪੰਜਾਬੀ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ।

ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਲੀਅਰ, ਦ੍ਰਾਮਨ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੇ ਉਨ੍ਹਾਂ ਸਥਾਨਕ ਸਿੱਖ ਸੰਗਤ ਨਾਲ ਗੁਰਮਤਿ ਅਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਵਿੱਚ ਜਿਥੇ ਵੀ ਵੱਸੇ ਉਨ੍ਹਾਂ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਗੁਰੂ ਘਰ ਸਥਾਪਤ ਕੀਤੇ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਜੀਵਨ ਜਾਚ ਦੇ ਸੋਮੇ ਹਨ ਜਿੱਥੇ ਅਸੀਂ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਦੇ ਹਾਂ ਅਤੇ ਉੱਥੇ ਹੀ ਸਿੱਖ ਰਵਾਇਤਾਂ ਦੀ ਸੋਝੀ ਵੀ ਸਾਨੂੰ ਗੁਰੂ ਘਰਾਂ ਵਿਚੋਂ ਹੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੇ ਗੁਰੂ ਘਰਾਂ ਵਿਚ ਹਫ਼ਤਾਵਰੀ ਸੰਗਤ ਦੇ ਇਕੱਠਾਂ ਦੀ ਜੋ ਰਵਾਇਤ ਚੱਲਦੀ ਹੈ ਇਹ ਹਮੇਸ਼ਾ ਕਾਇਮ ਰੱਖੀ ਜਾਵੇ ਅਤੇ ਇਸ ਨਾਲ ਅਸੀਂ ਗੁਰੂ ਦੀ ਸੰਗਤ ਕਰਨ ਤੋਂ ਇਲਾਵਾ ਇਕ ਦੂਜੇ ਨਾਲ ਜਾਣ ਪਛਾਣ ਕਰਦੇ ਹਾਂ ਅਤੇ ਇਕ ਦੂਜੇ ਦੇ ਦੁੱਖ ਸੁੱਖ ਤੋਂ ਵੀ ਜਾਣੂ ਹੁੰਦੇ ਹਾਂ। ਉਨ੍ਹਾਂ ਦ੍ਰਾਮਨ ਦੀ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨਾਲ ਸਮੇਂ-ਸਮੇਂ ਪੰਜਾਬ ਆਉਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਇਸ਼ਨਾਨ ਕਰਨ ਲਈ ਜਾਣ ਦੀ ਪ੍ਰੇਰਣਾ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕਾਂਗਰਸ ਦੀ ਰੈਲੀ ਮੁਲਤਵੀ ਕਰਨ ਲਈ ਕੀਤੀ ਬੇਨਤੀ ਅਗਲੀ ਖ਼ਬਰ ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ
Ad Position 24