ਲੁਧਿਆਣਾ, 24 ਅਕਤੂਬਰ - (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਨਸ਼ਿਆਂ ਵਿਰੁੱਧ ਕਾਸੋ ਆਪ੍ਰੇਸ਼ਨ ਤਹਿਤ ਲੁਧਿਆਣਾ ਪੁਲਿਸ ਵਲੋਂ ਅੱਜ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪੀਰੂ ਬੰਦਾ ਮੁਹੱਲਾ ਸਣੇ 8 ਹੌਟ ਸਪੋਟਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਲਗਭਗ 18 ਕੇਸ ਦਰਜ ਕੀਤੇ ਗਏ ਹਨ ਅਤੇ 50 ਦੇ ਕਰੀਬ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਅਡੀਸ਼ਨਲ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਸ਼ਹਿਰ ਦੇ 8 ਵੱਖ-ਵੱਖ ਹੌਟ ਸਪੋਟਾਂ 'ਤੇ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਲਗਭਗ 18 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਅਤੇ 50 ਦੇ ਕਰੀਬ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ। ਪੁਲਿਸ ਵਲੋਂ ਬਰਾਮਦ ਕੀਤੇ ਗਏ ਨਸ਼ਿਆਂ ਵਿਚ ਹੈਰੋਇਨ ਤੋਂ ਇਲਾਵਾ ਮੈਡੀਕਲ ਨਸ਼ੇ ਵੀ ਹਨ,ਜਿਨ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸੰਬੰਧਿਤ ਮਹਿਕਮੇ ਦੀਆਂ ਟੀਮਾਂ ਨਾਲ ਪਹਿਲਾਂ ਵਿਚਾਰਾਂ ਕੀਤੀਆਂ ਗਈਆਂ ਸਨ। ਬਾਕੀ ਜਾਣਕਾਰੀ ਪੁਲਿਸ ਵਲੋਂ ਬਾਅਦ ਵਿਚ ਦਿੱਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਛਾਪੇਮਾਰੀ, 50 ਦੇ ਕਰੀਬ ਲੋਕ ਲਏ ਹਿਰਾਸਤ ਚ
ਲੁਧਿਆਣਾ, 24 ਅਕਤੂਬਰ - (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਨਸ਼ਿਆਂ ਵਿਰੁੱਧ ਕਾਸੋ ਆਪ੍ਰੇਸ਼ਨ ਤਹਿਤ ਲੁਧਿਆਣਾ ਪੁਲਿਸ ਵਲੋਂ ਅੱਜ...
ਅਜੀਤ ਡੈਸਕ
24-10-2026