24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੜਕ ਹਾਦਸੇ ਵਿਚ ਜ਼ਖਮੀ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਗੋਇੰਦਵਾਲ ਸਾਹਿਬ ਰੋਡ 'ਤੇ ਇਕ ਅਣਪਛਾਤੇ ਵਾਹਨ...

Ad Position 21
No active advertisement
ਅਜੀਤ ਡੈਸਕ 24-10-2026

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਗੋਇੰਦਵਾਲ ਸਾਹਿਬ ਰੋਡ 'ਤੇ ਇਕ ਅਣਪਛਾਤੇ ਵਾਹਨ ਵਲੋਂ ਭਵਾਨੀਪੁਰ ਨੇੜੇ ਇਕ ਅਣਪਛਾਤੇ ਵਿਅਕਤੀ ਨੂੰ  ਟੱਕਰ ਮਾਰ ਦਿੱਤੀ ਗਈ ਸੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਜਿਸਨੂੰ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਵਲੋਂ ਹਾਲਤ ਗੰਭੀਰ ਦੇਖਦਿਆਂ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਤੋਂ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸ 'ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਾ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ 'ਤੇ ਸਿਹਤ ਵਿਭਾਗ ਦੀ ਦਸਤਕ | ਅਗਲੀ ਖ਼ਬਰ ਸ਼ਿਵਾਲਾ ਸ੍ਰੀ ਸੀਤਾਰਾਮ ਮੰਦਰ ਮਾਰਕੀਟ ਐਸੋਸੀਏਸ਼ਨ ਦੀ ਕਮੇਟੀ ਦਾ ਗਠਨ
Ad Position 24