24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਥਾਣਾ ਬਿਆਸ ਦੀ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦੋ ਮੁਲਜ਼ਮ ਕੀਤੇ ਕਾਬੂ

ਬਿਆਸ, 24 ਅਕਤੂਬਰ (ਨਰਿੰਦਰ ਸਿੰਘ)- ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ...

Ad Position 21
No active advertisement
ਅਜੀਤ ਡੈਸਕ 24-10-2026

ਬਿਆਸ, 24 ਅਕਤੂਬਰ (ਨਰਿੰਦਰ ਸਿੰਘ)- ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਨਾਲ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦੌਰਾਨ ਏ. ਐੱਸ. ਆਈ. ਵਿਕਟਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਬਿਆਸ ਤੋਂ ਡੇਰਾ ਬਿਆਸ ਨੂੰ ਜਾਣ ਵਾਲੀ ਸੜਕ ਤੇ ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਦਿਖਾਈ ਦਿੱਤਾ ਜਿਸ ਤੇ ਦੋ ਜਣੇ ਸਵਾਰ ਸਨ, ਜੋ ਕਿ ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਮਿਲੀ। ਦੋਵੇਂ ਮੁਲਜ਼ਮ ਜਰਮਨ ਸਿੰਘ ਰੋਡਾ ਅਤੇ ਸ਼ਮਸ਼ੇਰ ਸਿੰਘ ਵਾਸੀ ਪਤੀ ਖੂਹੀ ਵੇੜਾ ਸਠਿਆਲਾ ਨਾਲ ਸੰਬੰਧਿਤ ਹਨ। ਐਨ. ਡੀ. ਪੀ. ਐਸ. ਐਕਟ ਅਧੀਨ ਧਾਰਾਵਾਂ 21,27(ਏ), 29 ਨਾਲ ਬਣਦਾ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਮੋਟਰਸਾਈਕਲ ਤੋਂ ਡਿੱਗੇ ਵਿਅਕਤੀ ਉੱਪਰ ਚੜ੍ਹਿਆ ਟਰਾਲਾ, ਮੌਕੇ ’ਤੇ ਮੌਤ ਅਗਲੀ ਖ਼ਬਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਹਵਾਈ ਅੱਡਾ ਰਾਜਾਸਾਂਸੀ ਰੰਗ ਬਰੰਗੇ ਫੁੱਲਾਂ ਨਾ...
Ad Position 24