24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਮੋਟਰਸਾਈਕਲ ਤੋਂ ਡਿੱਗੇ ਵਿਅਕਤੀ ਉੱਪਰ ਚੜ੍ਹਿਆ ਟਰਾਲਾ, ਮੌਕੇ ’ਤੇ ਮੌਤ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 24 ਅਕਤੂਬਰ (ਕਪਿਲ ਕੰਧਾਰੀ)- ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਸੰਤ ਰਾਉ ਦਾਸ ਸਕੂਲ ਦੇ ਨੇੜੇ ਵਾਪਰੇ ਇਕ...

Ad Position 21
No active advertisement
ਅਜੀਤ ਡੈਸਕ 24-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 24 ਅਕਤੂਬਰ (ਕਪਿਲ ਕੰਧਾਰੀ)- ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਸੰਤ ਰਾਉ ਦਾਸ ਸਕੂਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਾੜੇ ਕਲਾਂ ਦੇ ਵਸਨੀਕ ਕੁਲਵੰਤ ਸਿੰਘ (40) ਵਜੋਂ ਹੋਈ ਹੈ, ਜੋ ਲੱਕੜ ਦਾ ਕੰਮ ਕਰਦਾ ਸੀ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪਿੰਡ ਮੋਹਨ ਕੇ ਹਿਠਾੜ ਵਿਖੇ ਲੱਕੜ ਦਾ ਕੰਮ ਕਰਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਮਾੜੇ ਕਲਾਂ ਜਾ ਰਿਹਾ ਸੀ। ਜਦੋਂ ਉਹ ਸੰਤ ਰਾਉ ਦਾਸ ਸਕੂਲ ਦੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ। ਇਸ ਦੌਰਾਨ ਕੁਝ ਮਿੰਟਾਂ ਬਾਅਦ ਉੱਥੋਂ ਲੰਘ ਰਹੇ ਇਕ ਟਰਾਲੇ ਦਾ ਪਹੀਆ ਉਸ ਦੇ ਉੱਪਰ ਚੜ੍ਹ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰੂ ਹਰ ਸਹਾਏ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਫ਼ਰਾਰ ਹੋਏ ਟਰਾਲਾ ਚਾਲਕ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਕੁਲਵੰਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਘਟਨਾ ਸਥਾਨ ’ਤੇ ਪਹੁੰਚ ਗਏ। ਆਪਣੇ ਪਰਿਵਾਰ ਦੇ ਜੀਅ ਦੀ ਅਚਾਨਕ ਮੌਤ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਬਾਰਿਸ਼ ਪੈਣ ਨਾਲ ਕਿਸਾਨਾਂ ਦੀ ਵਧੀ ਚਿੰਤਾ ਅਗਲੀ ਖ਼ਬਰ ਥਾਣਾ ਬਿਆਸ ਦੀ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦੋ ਮੁਲਜ਼ਮ ਕੀਤੇ ਕਾਬੂ
Ad Position 24