24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਮਰੀਕਾ ਵਿਚ ਦੇਸ਼ ਨਿਕਾਲੇ ਦੇ ਡਰੋਂ ਇਲਾਜ ਕਰਵਾਉਣ ਨਾ ਗਈ ਕੈਨੇਡੀਅਨ ਔਰਤ ਦੀ ਮੌਤ

ਨਿਊਯਾਰਕ, 24 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਵਿਚ ਦੇਸ਼ ਨਿਕਾਲੇ ਦੇ ਡਰ ਕਾਰਨ ਹਸਪਤਾਲ ਜਾਣ ਤੋਂ ਇਨਕਾਰ ਕਰਨ ਵਾਲੀ 61 ਸਾਲਾ ਕੈਨੇਡੀਅਨ ਔਰਤ ਪੇਜ ਐਡਮਸਨ ਦੀ ਮੌਤ ਹੋ ਗਈ। ਉਸ ਦੇ ਪੁੱਤਰ ਡਿਲਨ ਐਡਮਸਨ ...

Ad Position 21
No active advertisement
ਅਜੀਤ ਡੈਸਕ 25-10-2026

ਨਿਊਯਾਰਕ, 24 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਵਿਚ ਦੇਸ਼ ਨਿਕਾਲੇ ਦੇ ਡਰ ਕਾਰਨ ਹਸਪਤਾਲ ਜਾਣ ਤੋਂ ਇਨਕਾਰ ਕਰਨ ਵਾਲੀ 61 ਸਾਲਾ ਕੈਨੇਡੀਅਨ ਔਰਤ ਪੇਜ ਐਡਮਸਨ ਦੀ ਮੌਤ ਹੋ ਗਈ। ਉਸ ਦੇ ਪੁੱਤਰ ਡਿਲਨ ਐਡਮਸਨ ਮੁਤਾਬਕ ਉਸ ਦੀ ਮਾਂ ਘਰ ਵਿਚ ਡਿੱਗਣ ਕਾਰਨ ਜ਼ਖ਼ਮੀ ਹੋ ਗਈ ਸੀ ਪਰ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਡਰੋਂ ਉਸ ਨੇ ਇਲਾਜ ਨਹੀਂ ਕਰਵਾਇਆ।ਪੇਜ ਐਡਮਸਨ ਵਾਸ਼ਿੰਗਟਨ ਦੇ ਪੁਆਇੰਟ ਰੌਬਰਟਸ ਇਲਾਕੇ ਵਿਚ ਰਹਿੰਦੀ ਸੀ। ਅਮਰੀਕੀ ਅਧਿਕਾਰੀਆਂ ਨੇ ਉਸ ਖ਼ਿਲਾਫ਼ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਸੀ। ਉਸ ਉਤੇ ਦੋਸ਼ ਸੀ ਕਿ ਕੈਨੇਡਾ ਦੀ ਨਾਗਰਿਕ ਹੋਣ ਦੇ ਬਾਵਜੂਦ ਉਸ ਨੇ 2018 ਵਿਚ ਅਮਰੀਕਾ ਦੀ ਸੂਬਾਈ ਚੋਣ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੋਟ ਪਾਈ ਸੀ।ਪੁੱਤਰ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਡਰ ਸੀ ਕਿ ਹਸਪਤਾਲ ਜਾਣ ਉਤੇ ਅਧਿਕਾਰੀ ਉਸ ਨੂੰ ਹਿਰਾਸਤ ਵਿਚ ਲੈ ਸਕਦੇ ਹਨ ਜਾਂ ਮੁੜ ਅਮਰੀਕਾ ਵਿਚ ਦਾਖਲ ਹੋਣ ਤੋਂ ਰੋਕ ਸਕਦੇ ਹਨ। ਇਸੇ ਡਰ ਕਾਰਨ ਉਸ ਨੇ ਡਿੱਗਣ ਤੋਂ ਬਾਅਦ ਵੀ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ। ਇਹ ਘਟਨਾ ਅਕਤੂਬਰ ਦੇ ਸ਼ੁਰੂ ਵਿਚ ਵਾਪਰੀ। ਹਾਲਾਂਕਿ, ਔਰਤ ਦੀ ਮੌਤ ਦਾ ਅਸਲ ਕਾਰਨ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਉਸ ਦੀ ਜਾਨ ਬਚ ਸਕਦੀ ਸੀ ਜਾਂ ਨਹੀਂ, ਇਸ ਬਾਰੇ ਹਾਲੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ।ਇਸ ਘਟਨਾ ਨੇ ਅਮਰੀਕਾ ਵਿਚ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਵਿਦੇਸ਼ੀ ਨਾਗਰਿਕਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਵਿਚ ਪੈਦਾ ਹੋ ਰਹੇ ਡਰ ਵੱਲ ਧਿਆਨ ਖਿੱਚਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਪੋਰਟ ਐਡੀਲੇਡ ਦੇ ਸਾਬਕਾ ਖਿਡਾਰੀ ਡੈਨੀਅਲ ਸਟੀਵਰਟ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਪੋਲਾਰਡ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਨਿਯੁਕਤ
Ad Position 24