ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਚ ਆਯੋਜਿਤ 'ਏਸ਼ੀਅਨ ਪੈਰਾ ਖੇਡਾਂ 2026' ਵਿਚ ਭਾਰਤ ਦੇ ਪ੍ਰਦਰਸ਼ਨ ਲਈ ਪੈਰਾ-ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
ਆਪਣੇ ਟਵੀਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, "ਹਾਲ ਹੀ ਵਿਚ ਸਮਾਪਤ ਹੋਈਆਂ ਏਸ਼ੀਅਨ ਪੈਰਾ ਖੇਡਾਂ 2026 ਵਿਚ ਸਾਡੇ ਪੈਰਾ-ਖਿਡਾਰੀਆਂ ਦੁਆਰਾ ਕੀਤੀ ਗਈ ਸ਼ਾਨਦਾਰ ਪ੍ਰਾਪਤੀ! ਰਿਕਾਰਡ 114 ਤਗਮਿਆਂ ਦੇ ਨਾਲ, ਇਹ ਇਨ੍ਹਾਂ ਖੇਡਾਂ ਵਿਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਹ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਖੁਸ਼ੀ ਦਾ ਮੌਕਾ ਹੈ! ਮੈਂ ਸਾਡੇ ਦਲ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਬੇਮਿਸਾਲ ਦ੍ਰਿੜ੍ਹ ਇਰਾਦੇ ਲਈ ਵਧਾਈ ਦਿੰਦਾ ਹਾਂ। ਹਰੇਕ ਖਿਡਾਰੀ ਨੇ ਇਸ ਇਤਿਹਾਸਕ ਪ੍ਰਾਪਤੀ ਵਿਚ ਯੋਗਦਾਨ ਪਾਇਆ ਹੈ ਅਤੇ ਆਪਣੀਆਂ ਕਾਮਯਾਬੀਆਂ ਨਾਲ ਅਣਗਿਣਤ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ।"