25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਚੋਗਾਵਾਂ/ਅੰਮ੍ਰਿਤਸਰ, 25 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 25-10-2026

ਚੋਗਾਵਾਂ/ਅੰਮ੍ਰਿਤਸਰ, 25 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਖਸ਼ਿਸ਼ ਧਾਮ ਪ੍ਰੀਤ ਨਗਰ ਵਿਖੇ ਵਿਸ਼ਾਲ ਨਗਰ ਕੀਰਤਨ ਬਖਸ਼ਿਸ਼ ਧਾਮ ਦੇ ਬਾਨੀ ਸੰਤ ਬਾਬਾ ਦਲਜੀਤ ਸਿੰਘ ਪ੍ਰੀਤ ਨਗਰ ਵਾਲਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਬੱਸ 'ਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੁਸ਼ੋਭਿਤ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਬਾਬਾ ਦਲਜੀਤ ਸਿੰਘ ਵਲੋਂ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕਾਰਾਂ, ਬੱਸਾਂ, ਜੀਪਾਂ, ਟਰੈਕਟਰ ਟਰਾਲੀਆਂ, ਮੋਟਰਸਾਈਕਲ ਉੱਪਰ ਸਵਾਰ ਸੰਗਤਾਂ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ । ਨਗਰ ਕੀਰਤਨ ਪਿੰਡ ਪ੍ਰੀਤ ਨਗਰ ਤੋਂ ਲੋਪੋਕੇ ਪਹੁੰਚਣ 'ਤੇ ਰਾਣਾ ਰਣਬੀਰ ਸਿੰਘ ਲੋਪੋਕੇ, ਡਾ. ਰਵਿੰਦਰ ਪਾਲ ਸਿੰਘ ਭੁੱਲਰ, ਸਤਿੰਦਰ ਪਾਲ ਸਿੰਘ, ਡਾ. ਗੁਰਭੇਜ ਸਿੰਘ ਆਦਿ ਸੇਵਾਦਾਰਾਂ ਵਲੋਂ ਸਵਾਗਤ ਕੀਤਾ। ਉਪਰੰਤ ਇਹ ਨਗਰ ਕੀਰਤਨ ਕੋਹਾਲਾ, ਵਣੀਏਕੇ, ਬਹਿੜਵਾਲ, ਰਣੀਕੇ ਤੋਂ ਹੁੰਦਾ ਹੋਇਆ ਗੁਰਦੁਆਰਾ ਬਖਸ਼ਿਸ਼ ਧਾਮ ਢੰਡੀਵਿੰਡ ਵਿਖੇ ਸੰਪੂਰਨ ਹੋਇਆ। ਸੰਗਤਾਂ ਵਲੋਂ ਚਾਹ, ਪਕੌੜੇ ਮਠਿਆਈਆਂ ਫਲਾਂ ਦੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਗਏ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪ੍ਰਦਰਸ਼ਨ ਅਗਲੀ ਖ਼ਬਰ ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼
Ad Position 24