25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪ੍ਰਦਰਸ਼ਨ

ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ) - ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ...

Ad Position 21
No active advertisement
ਅਜੀਤ ਡੈਸਕ 25-10-2026

ਵੇਰਕਾ/ਅੰਮ੍ਰਿਤਸਰ,  25 ਅਕਤੂਬਰ (ਲਖਵਿੰਦਰ ਸਿੰਘ) - ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਦੁਖਦਾਈ ਅਤੇ ਮੰਦਭਾਗੇ ਕਤਲ ਅਤੇ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਵਿਰੋਧ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨਾਂ ਨੇ ਪਿੰਡ ਨੰਗਲੀ ਅੱਡੇ 'ਤੇ ਇਕੱਠੇ ਹੋ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਝਾੜੂ ਸਾੜ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਆਖਿਆ ਕਿ ਸਮਾਜ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਸ਼ਰੇਆਮ ਕਤਲ ਕੀਤਾ ਜਾਣਾ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜੇਤੂ ਜੰਗਸ਼ੇਰ ਸਿੰਘ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Ad Position 24