25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ -ਗੁਲਜ਼ਾਰ ਸਿੰਘ ਰਣੀਕੇ

ਰਾਮਾ ਮੰਡੀ (ਬਠਿੰਡਾ) 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ...

Ad Position 21
No active advertisement
ਅਜੀਤ ਡੈਸਕ 25-10-2026

ਰਾਮਾ ਮੰਡੀ (ਬਠਿੰਡਾ) 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕੇ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਗੁਲਜ਼ਾਰ ਸਿੰਘ ਰਣੀਕੇ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਦੀ ਲੋਕ ਭਲਾਈ ਲਈ ਵਿਸ਼ੇਸ਼ ਮੀਲ ਪੱਥਰ ਕਾਇਮ ਕੀਤੇ ਹਨ ਜਿਵੇਂ ਕਿ ਲੋੜਵੰਦ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ, ਆਟਾ ਦਾਲ, ਵਿਦਿਆਰਥੀਆਂ ਲਈ ਵਜ਼ੀਫੇ ਅਤੇ ਬੁਢਾਪਾ ਪੈਨਸ਼ਨਾਂ ਦੀ ਸ਼ੁਰੂਆਤ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਤਲਵੰਡੀ ਸਾਬੋ ਤੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ, ਤਾਂ ਜੋ ਹਲਕੇ ਦਾ ਵਿਕਾਸ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ਵ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜੇਤੂ ਜੰਗਸ਼ੇਰ ਸਿੰਘ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ
Ad Position 24