25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਂਗਰਸ ਸਰਕਾਰ ਬਣਨ 'ਤੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ - ਚੰਨੀ ਨੇ ਕੀਤਾ ਐਲਾਨ

ਲੁਧਿਆਣਾ, 25 ਅਕਤੂਬਰ (ਰੂਪੇਸ਼ ਕੁਮਾਰ) - ਲੁਧਿਆਣਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਸ਼ਿਰਕਤ...

Ad Position 21
No active advertisement
ਅਜੀਤ ਡੈਸਕ 25-10-2026

ਲੁਧਿਆਣਾ, 25 ਅਕਤੂਬਰ (ਰੂਪੇਸ਼ ਕੁਮਾਰ) -  ਲੁਧਿਆਣਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਪੀ.ਐਚ.ਡੀ. ਤੱਕ ਦੀ ਪੜ੍ਹਾਈ ਮੁਫ਼ਤ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਰਮਿੰਦਰ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਅਕਾਲੀ ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਚੰਨੀ ਨੇ ਕਿਹਾ ਕਿ ਇਨ੍ਹਾਂ ਨੇ ਰਲ ਕੇ ਪੰਜਾਬ ਉੱਪਰ ਕਾਲੇ ਖੇਤੀ ਕਾਨੂੰਨ ਮੜ੍ਹੇ ਸਨ। ਇਹ ਇਕੱਠੇ ਹੀ ਹਨ, ਹਾਲਾਂਕਿ ਦੇਖਣਾ ਹੋਵੇਗਾ ਕਿ ਬਿੱਲੀ ਥੈਲੇ ਤੋਂ ਬਾਹਰ ਆਉਂਦੀ ਹੈ ਜਾਂ ਫਿਰ ਨਹੀਂ।

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਚੌਥੇ ਦਿਨ ਲੁਧਿਆਣਾ ਚ ਨੌਜਵਾਨ ਦਾ ਕਤਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਵਲੋਂ ਪ੍ਰਦਰਸ਼ਨ
Ad Position 24