25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਗੁਰੂਹਰਸਹਾਏ ਵਿਚ ਰੋਸ ਪ੍ਰਦਰਸ਼ਨ

ਗੁਰੂਹਰਸਹਾਏ (ਫ਼ਿਰੋਜ਼ਪੁਰ), 25 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ...

Ad Position 21
No active advertisement
ਅਜੀਤ ਡੈਸਕ 25-10-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 25 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ। ਇਸੇ ਤਹਿਤ ਗੁਰੂਹਰਸਹਾਏ ਦੇ ਲਾਈਟਾਂ ਵਾਲੇ ਚੌਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜਤਿੰਦਰ ਸਿੰਘ, ਸਰਦਾਰ ਭੁਪਿੰਦਰ ਸਿੰਘ, ਸੁੱਚਾ ਨਾਗੀ, ਬਲਦੇਵ ਸਿੰਘ ਨਾਗੀ, ਸੁੱਖਾ ਸਿੰਘ, ਸਤਨਾਮ ਸਿੰਘ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ 'ਸ਼ੋਭਾ ਯਾਤਰਾ... ਅਗਲੀ ਖ਼ਬਰ ਸਰਹੱਦੀ ਪਿੰਡ ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਵੱਡਾ ਹੁੰਗਾਰਾ, 80 ਪਰਿਵਾਰ ਪਾਰਟੀ ਚ ਸ਼ਾਮਿਲ
Ad Position 24