25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ਵਿਚ ਪੁੱਤਰ ਤੋਂ ਬਾਅਦ ਇਲਾਜ ਦੌਰਾਨ ਪਿਓ ਦੀ ਵੀ ਹੋਈ ਮੌਤ

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਵਿਚ...

Ad Position 21
No active advertisement
ਅਜੀਤ ਡੈਸਕ 25-10-2026

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪੁੱਤਰ ਤੋਂ ਬਾਅਦ ਪਿਓ ਦੀ ਵੀ ਜਲੰਧਰ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਹੋ ਗਈ ਸੀ, ਜਿਸ ਵਿਚ ਬਲਵਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਦੁਰਗਾਪੁਰ ਦੇ ਲੜਕੇ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਸਿਵਲ ਹਸਪਤਾਲ ਕਪੂਰਥਲਾ ਵਿਚ ਤਾਇਨਾਤ ਡਿਊਟੀ ਡਾ. ਨਵਜੋਤ ਸਿੰਘ ਨੇ ਪਿਤਾ ਦੀ ਹਾਲਤ ਗੰਭੀਰ ਦੇਖਦਿਆਂ ਹਾਇਰ ਸੈਂਟਰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਸੀ।

ਜਿੱਥੇ ਇਲਾਜ ਦੌਰਾਨ ਪਿਤਾ ਦੀ ਵੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਮੌਕੇ ’ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਤੋਂ ਬਾਅਦ ਪਿਤਾ ਦੀ ਲਾਸ਼ ਨੂੰ ਵੀ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵੇਰਕਾ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ
Ad Position 24