25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਬੀਜਾਂ ਦੀ ਖਰੀਦ ’ਤੇ ਮਿਲੇਗੀ ਵਿੱਤੀ ਰਾਹਤ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਕਣਕ ਦੇ ਪ੍ਰਮਾਣਿਤ ਬੀਜ ਸਸਤੇ ਭਾਅ...

Ad Position 21
No active advertisement
ਅਜੀਤ ਡੈਸਕ 25-10-2026

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਕਣਕ ਦੇ ਪ੍ਰਮਾਣਿਤ ਬੀਜ ਸਸਤੇ ਭਾਅ ’ਤੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ’ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਲਈ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਵਲੋਂ ਸਿਫ਼ਾਰਸ਼ ਕੀਤੇ ਪ੍ਰਮਾਣਿਤ ਕਣਕ ਦੇ ਬੀਜਾਂ ਦੀ ਖਰੀਦ ’ਤੇ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੀ ਕੀਤੀ।

ਖੁੱਡੀਆਂ ਨੇ ਦੱਸਿਆ ਕਿ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਏ ਜਾਣਗੇ। ਬੀਜਾਂ ਦੀ ਖਰੀਦ ਸਮੇਂ ਹੀ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਘਟਾ ਦਿੱਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਸਿੱਧੀ ਰਾਹਤ ਮਿਲੇਗੀ। ਹਾਲਾਂਕਿ, ਸਬਸਿਡੀ ਦੀ ਰਕਮ ਕੁੱਲ ਲਾਗਤ ਦੇ 50 ਫ਼ੀਸਦੀ ਜਾਂ 2,000 ਰੁਪਏ ਪ੍ਰਤੀ ਹੈਕਟੇਅਰ, ਜੋ ਵੀ ਘੱਟ ਹੋਵੇ, ਤੱਕ ਸੀਮਤ ਰਹੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇਸ ਯੋਜਨਾ ਅਧੀਨ 2,42,218 ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਜ਼ਿਲ੍ਹਾ-ਵਾਰ ਲੋੜ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਮੰਤਵ ਲਈ ਕੁੱਲ 50 ਕਰੋੜ ਰੁਪਏ ਦੀ ਰਾਸ਼ੀ ਰੱਖਣ ਦੀ ਤਜਵੀਜ਼ ਹੈ ਅਤੇ ਪ੍ਰਤੀ ਲਾਭਪਾਤਰੀ ਵੱਧ ਤੋਂ ਵੱਧ 2,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣਾ ਅਤੇ ਅਗਲੀ ਫ਼ਸਲ ਲਈ ਬੀਜ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਕ੍ਰਿਸ਼ੀ ਉੱਨਤੀ ਯੋਜਨਾ ਅਧੀਨ ਕੌਮੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ (ਐੱਨ.ਐੱਫ.ਐੱਸ.ਐੱਨ.ਐੱਮ.) ਦੇ ਬੀਜ ਹਿੱਸੇ ਤਹਿਤ ਲਾਗੂ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੁਹਾਲੀ ਪਹੁੰਚੇ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ Delhi ’ਚ ਵਿਸ਼ਾਲ ਖਾਲਸਾ Marathon ਆਯੋਜਿਤ
Ad Position 24