25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਮੁਕਤਸਰ ਸਾਹਿਬ‌ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ...

Ad Position 21
No active advertisement
ਅਜੀਤ ਡੈਸਕ 25-10-2026

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਅਲੌਕਿਕ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ।

ਇਸ ਸਮਾਗਮ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਤੋਂ ਪਹਿਲਾਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਵਲੋਂ ਸਮੁੱਚੇ ਪੰਜਾਬ ਵਿਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ।

ਇਸ ਦੌਰਾਨ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐਸ. ਡੀ. ਐਮ. -ਕਮ-ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ ਸਿੱਧੂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਟੋ ਤੇ ਬਲੈਰੋ ਦੀ ਟੱਕਰ ਵਿਚ ਆਟੋ ਚਾਲਕ ਸਮੇਤ ਤਿੰਨ ਜਖ਼ਮੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਕੀਤੀ ਮਿਲਣੀ
Ad Position 24