26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜਾਮੀਆ ਮਿਲੀਆ ਇਸਲਾਮੀਆ ਵਲੋਂ ਦੋ ਦਹਾਕਿਆਂ ਬਾਅਦ ਵਿਦਿਆਰਥੀ ਯੂਨੀਅਨ ਚੋਣਾਂ ਮੁੜ ਕਰਵਾਉਣ ਦਾ ਐਲਾਨ

ਨਵੀਂ ਦਿੱਲੀ, 26 ਅਕਤੂਬਰ - ਜਾਮੀਆ ਮਿਲੀਆ ਇਸਲਾਮੀਆ ਨੇ ਦੋ ਦਹਾਕਿਆਂ ਬਾਅਦ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਮੁੜ ਕਰਵਾਉਣ

Ad Position 21
No active advertisement
ਅਜੀਤ ਡੈਸਕ 26-10-2026

ਨਵੀਂ ਦਿੱਲੀ, 26 ਅਕਤੂਬਰ - ਜਾਮੀਆ ਮਿਲੀਆ ਇਸਲਾਮੀਆ ਨੇ ਦੋ ਦਹਾਕਿਆਂ ਬਾਅਦ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਮੁੜ ਕਰਵਾਉਣ ਦਾ ਐਲਾਨ ਕੀਤਾ ਹੈ।ਅੱਜ ਜਾਰੀ ਕੀਤੇ ਗਏ ਇਕ ਹੁਕਮ ਵਿਚ, ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਵਿਦਿਆਰਥੀ ਯੂਨੀਅਨ ਦੇ ਸੰਵਿਧਾਨ ਨੂੰ ਮਨਜ਼ੂਰੀ ਮਿਲਣ ਦੇ 15 ਦਿਨਾਂ ਦੇ ਅੰਦਰ ਚੋਣਾਂ ਕਰਵਾਈਆਂ ਜਾਣਗੀਆਂ।
ਹੁਕਮ ਵਿਚ ਕਿਹਾ ਗਿਆ ਹੈ, "ਜਾਮੀਆ ਮਿਲੀਆ ਇਸਲਾਮੀਆ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ, ਵਿਦਿਆਰਥੀ ਯੂਨੀਅਨ ਦੇ ਸੰਵਿਧਾਨ ਨੂੰ ਮਨਜ਼ੂਰੀ ਮਿਲਣ ਦੀ ਮਿਤੀ ਤੋਂ 15 ਦਿਨਾਂ ਬਾਅਦ ਕਰਵਾਈਆਂ ਜਾਣਗੀਆਂ।"
ਇਹ ਐਲਾਨ ਵਿਦਿਆਰਥੀਆਂ ਵਲੋਂ ਕਈ ਦਿਨਾਂ ਤੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਆਇਆ ਹੈ। ਵਿਦਿਆਰਥੀ ਚੁਣੀ ਹੋਈ ਵਿਦਿਆਰਥੀ ਯੂਨੀਅਨ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਸਨ, ਜਿਸ ਨੂੰ 2006 ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਭੰਗ ਕਰ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਲਖਨਊ ਪਹੁੰਚੇ ਰਾਹੁਲ ਗਾਂਧੀ ਅਗਲੀ ਖ਼ਬਰ 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ
Ad Position 24