ਰਾਏਕੋਟ (ਲੁਧਿਆਣਾ), 26 ਅਕਤੂਬਰ (ਸੁਸ਼ੀਲ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ. ਬਲਵਿੰਦਰ ਸਿੰਘ ਸੰਧੂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਲਿਖ ਕੇ ਆਪਣੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹਲਕਾ ਰਾਏਕੋਟ ਦੇ ਇੰਚਾਰਜ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸ. ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ਜ਼ਿੰਮੇਵਾਰੀ ਆਪਣੀ ਸਿਹਤ ਦੇ ਕਾਰਨਾਂ ਨੂੰ ਧਿਆਨ ਵਿਚ ਰੱਖ ਕੇ ਛੱਡੀ ਜਾ ਰਹੀ ਹੈ। ਪ੍ਰੰਤੂ ਉਹ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਹਰ ਸਮੇਂ ਚੱਟਾਨ ਵਾਂਗ ਖੜੇ ਰਹਿਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।