26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ....

Ad Position 21
No active advertisement
ਅਜੀਤ ਡੈਸਕ 26-10-2026

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਦਰਬਾਰ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਕਰਤਾਰਪੁਰ (ਜਲੰਧਰ), ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰੂ ਨਾਨਕ ਕਾਲਜ ਬੁਡਲਾਡਾ, ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ, ਸ੍ਰੀ ਅੰਮ੍ਰਿਤਸਰ, ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਏ ਜਾਣਗੇ।

ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਬੰਗਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੰਗ ਜੀ ਢੇਸੀਆ, ਗੁਰਦੁਆਰਾ ਸ਼ਹੀਦਾਂ ਮਾਹਿਲਪੁਰ, ਗੁਰਦੁਆਰਾ ਗਰਨਾ ਸਾਹਿਬ, ਗੁਰਦੁਆਰਾ ਸਾਹਿਬ ਬਜੀਦਪੁਰ ਅਤੇ ਹਿਮਾਚਲ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣ ਸਬੰਧੀ ਵੀ ਵਿਚਾਰਾਂ ਹੋਈਆਂ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਸ. ਮੰਨਣ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਜਨਵਰੀ ਮਹੀਨੇ ਵਿਚ ਗੁਰਮਤਿ ਸਮਾਗਮ ਕਰਵਾ ਕੇ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਫ਼ਰਵਰੀ ਮਹੀਨੇ ਅੰਮ੍ਰਿਤਸਰ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਭਗਤ ਗੁਰੂ ਰਵਿਦਾਸ ਜੀ ਨਾਲ ਸਬੰਧਤ ਸਭਾ-ਸੁਸਾਇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ 17 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਇਕੱਤਰਤਾ ਬੁਲਾਉਣ ਸਬੰਧੀ ਵੀ ਫੈਸਲਾ ਕੀਤਾ ਗਿਆ। 

ਇਕੱਤਰਤਾ ’ਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਕੇਵਲ ਸਿੰਘ ਬਾਦਲ, ਸ. ਬਲਬੀਰ ਸਿੰਘ ਘੁੰਨਸ, ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਗੁਰੂ ਹਰਸਹਾਏ ਵਿਚ ਕੱਢੀ ਸ਼ੋਭਾ ਯਾਤਰਾ
Ad Position 24