26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ...

Ad Position 21
No active advertisement
ਅਜੀਤ ਡੈਸਕ 26-10-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਮੰਜੀ ਸਾਹਿਬ, ਗੁ: ਸ਼ੀਸ਼ ਮਹਿਲ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਅਕੀਦਤ ਅਰਪਣ ਕੀਤੀ ਅਤੇ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਗੁਰ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ। ਇਹ ਜਥਾ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਥੇ ਪੁੱਜਾ ਸੀ।

ਇਸ ਮੌਕੇ ਗੁ: ਨੌਵੀਂ ਪਾਤਸਾਹੀ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਢਗ੍ਰੰਥੀ ਗਿਆਨੀ ਹਰਦੇਵ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਅਤੇ ਦਫ਼ਤਰ ਵਿਖੇ ਜਥੇ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 28 ਨੂੰ ਸਮੂਹ ਗੁਰਦੁਆਰਾ ਸਾਹਿਬਾਨ... ਅਗਲੀ ਖ਼ਬਰ ਹੌਸਲੇ ਨੂੰ ਸਲਾਮ! 50 ਸਾਲਾ Gurcharan Singh ਨੇ ਸਰ ਕੀਤੀ ਕਿਲਿਮੰਜਾਰੋ
Ad Position 24