27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਪਰੀਮ ਕੋਰਟ ਵਿਚ ਅੱਜ ਹੋਵੇਗੀ ਐਸ.ਆਈ.ਆਰ. ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ

ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਅੱਜ ਐਸ.ਆਈ.ਆਰ. ਵਿਰੁੱਧ ਮਾਮਲੇ ਦੀ ਸੁਣਵਾਈ ਕਰੇਗੀ। ਰਾਹੁਲ ਗਾਂਧੀ ਸਮੇਤ ਤੇਰ੍ਹਾਂ ਵਿਰੋਧੀ ਆਗੂਆਂ ਨੇ 12 ਅਕਤੂਬਰ ਨੂੰ ਸੁਪਰੀਮ ਕੋਰਟ ਵੱਲ ਮਾਰਚ ਕੀਤਾ ਸੀ ਅਤੇ ਫਿਰ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਪਹਿਲੀ ਸੁਣਵਾਈ 15 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 27-10-2026

ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਅੱਜ ਐਸ.ਆਈ.ਆਰ. ਵਿਰੁੱਧ ਮਾਮਲੇ ਦੀ ਸੁਣਵਾਈ ਕਰੇਗੀ। ਰਾਹੁਲ ਗਾਂਧੀ ਸਮੇਤ ਤੇਰ੍ਹਾਂ ਵਿਰੋਧੀ ਆਗੂਆਂ ਨੇ 12 ਅਕਤੂਬਰ ਨੂੰ ਸੁਪਰੀਮ ਕੋਰਟ ਵੱਲ ਮਾਰਚ ਕੀਤਾ ਸੀ ਅਤੇ ਫਿਰ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਪਹਿਲੀ ਸੁਣਵਾਈ 15 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਹੋਈ।

ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਪਟੀਸ਼ਨ ਨੂੰ SIR ਨਾਲ ਸੰਬੰਧਿਤ ਲੰਬਿਤ ਮਾਮਲਿਆਂ ਨਾਲ ਜੋੜਿਆ ਜਾਵੇ।

ਚੋਣ ਕਮਿਸ਼ਨ ਨੇ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਵਿਚ ਆਪਣਾ ਜਵਾਬ ਦਾਇਰ ਕੀਤਾ। ਕਮਿਸ਼ਨ ਨੇ ਕਿਹਾ ਕਿ SIR 'ਤੇ ਸਾਰੇ ਫੈਸਲੇ ਸਰਬਸੰਮਤੀ ਨਾਲ ਲਏ ਗਏ ਸਨ।

ਵਿਰੋਧੀ ਧਿਰ ਦੇ ਸੰਸਦ ਮੈਂਬਰ SIR ਪ੍ਰਕਿਰਿਆ 'ਤੇ ਰੋਕ ਲਗਾਉਣ, ਚੋਣ ਕਮਿਸ਼ਨ ਦੇ ਫੈਸਲਿਆਂ ਦੀ ਜਾਂਚ ਕਰਨ ਅਤੇ ਰਿਕਾਰਡ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਉਸ ਨੇ ਐਸ.ਆਈ.ਆਰ. ਦੇ ਫਾਰਮ 6 ਵਿਚ ਕੋਈ ਬਦਲਾਅ ਨਹੀਂ ਕੀਤਾ। ਨਿਯਮਾਂ ਅਨੁਸਾਰ ਕੇਂਦਰ ਸਰਕਾਰ ਨੂੰ ਬਦਲਾਅ ਕਰਨ ਦਾ ਅਧਿਕਾਰ ਹੈ।

ਇਨ੍ਹਾਂ ਫੈਸਲਿਆਂ 'ਤੇ ਸੀ.ਈ.ਸੀ. ਗਿਆਨੇਸ਼ ਕੁਮਾਰ, ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਸਹਿਮਤੀ ਦਿੱਤੀ। ਤਿੰਨਾਂ ਦੇ ਦਸਤਖਤ ਅਦਾਲਤ ਵਿਚ ਦਾਇਰ ਕੀਤੇ ਗਏ ਹਲਫ਼ਨਾਮੇ 'ਤੇ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24