27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਦਾਲਤ ਚ ਪੇਸ਼ੀ ਭੁਗਤਣ ਦੇ ਲਈ ਟੀਮ ਸਮੇਤ ਪਹੁੰਚੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ

ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨਾਂ ਦੀ ਟੀਮ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿਚ ਪੇਸ਼ੀ ਭੁਗਤਣ...

Ad Position 21
No active advertisement
ਅਜੀਤ ਡੈਸਕ 27-10-2026

ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਉਨਾਂ ਦੀ ਟੀਮ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿਚ ਪੇਸ਼ੀ ਭੁਗਤਣ ਦੇ ਲਈ ਪਹੁੰਚੀ।  ਭੀਮ ਸਿੰਘ ਨੇ ਕਿਹਾ ਕਿ 2023 ਵਿਚ ਪੁਲਿਸ ਪ੍ਰਸ਼ਾਸਨ ਵਲੋਂ ਉਨਾਂ ਦੇ ਉੱਪਰ ਮਾਮਲੇ ਦਰਜ ਕੀਤੇ ਗਏ ਸਨ, ਪਰ ਦੋ ਸਾਲ ਬਾਅਦ ਉਨ੍ਹਾਂ ਨੂੰ ਸੰਮਨ ਭੇਜੇ ਗਏ ਜਿਨਾਂ ਦੀਆਂ ਅੱਜ ਵੀ ਉਹ ਅਦਾਲਤ ਦੇ ਵਿਚ ਪੇਸ਼ੀਆਂ ਭੁਗਤ ਰਹੇ  ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪ੍ਰਸ਼ਾਸਨ ਕੇਸ ਵਾਪਸ ਲੈਣ ਦੀ ਗੱਲ ਕਰ ਰਿਹਾ ਹੈ ਪਰ ਦੂਸਰੇ ਪਾਸੇ ਅੱਜ ਵੀ ਉਨ੍ਹਾਂ ਨੂੰ ਤਰੀਕਾਂ ਪੂਰੀਆਂ ਪੈ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ ਪਰਿਵਾਰ ਦੀਆਂ ਮੰਗਾਂ ਮੰਨਣ ਦੇ ਦਿੱਤੇ ਬਿਆਨ 'ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵਲੋਂ ਅਜੇ ਤੱਕ ਮਹਿਜ ਸੀ.ਬੀ.ਆਈ. ਜਾਂਚ ਅਤੇ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਨੋਟੀਫਿਕੇਸ਼ਨ ਲੈਟਰ ਦਿੱਤਾ ਗਿਆ ਹੈ। ਹੋਰ ਜਿਹੜੀਆਂ ਮੰਗਾਂ (ਟਰੋਮਾ ਸੈਂਟਰ ਅਤੇ ਕੇਸ ਵਾਪਸ ਲੈਣ) ਹਨ ਉਨ੍ਹਾਂ 'ਤੇ ਅਜੇ ਤੱਕ ਕੋਈ ਵੀ ਪ੍ਰਕਿਰਿਆ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਦੇ ਲਈ ਮਾਨਸਾ ਦੇ ਵਿਚ ਮੋਰਚਾ ਲਗਾਇਆ ਗਿਆ ਸੀ ਤਾਂ ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਪਹੁੰਚ ਕੇ ਉਸ ਸਮੇਂ ਦੇ ਪੁਲਿਸ ਅਫਸਰਾਂ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੋਈ ਵੀ ਜਾਂਚ ਨਹੀਂ ਹੋਈ ਅਤੇ ਨਾ ਹੀ ਹੁਣ ਦੇ ਮੌਜੂਦਾ ਪੁਲਿਸ ਅਧਿਕਾਰੀਆਂ ਨੂੰ ਕੇਸ ਡਿਸਮਿਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਮੰਗਾਂ ਨੂੰ ਲਾਗੂ ਨਹੀਂ ਕਰਦੀ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ 'ਚ ਨਸ਼ਿਆਂ ਖ਼ਿਲਾਫ਼ ਮਾਵਾਂ-ਧੀਆਂ ਦੀ ਲਲਕਾਰ, ਵਿਸ਼ਾਲ ਰੈਲੀ ਦਾ ਆਯੋਜਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ
Ad Position 24