27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਜਾਸਾਂਸੀ ਹਵਾਈ ਅੱਡੇ 'ਤੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ

ਰਾਜਾਸਾਂਸੀ (ਅੰਮ੍ਰਿਤਸਰ), 27 ਅਕਤੂਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ...

Ad Position 21
No active advertisement
ਅਜੀਤ ਡੈਸਕ 27-10-2026

ਰਾਜਾਸਾਂਸੀ (ਅੰਮ੍ਰਿਤਸਰ), 27 ਅਕਤੂਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ ਏਅਰਪੋਰਟ ਅਥਾਰਟੀ, ਏਅਰ ਇੰਡੀਆ ਤੇ ਵੱਖ-ਵੱਖ ਹਵਾਈ ਕੰਪਨੀਆਂ, ਇਮੀਗ੍ਰੇਸ਼ਨ, ਸੁਰੱਖਿਆ ਫੋਰਸ ਸੀ.ਆਈ.ਐਸ.ਐਫ. ਅਤੇ ਏਅਰ ਪੋਰਟ ਦੇ ਸਮੂਹ ਸਟਾਫ਼ ਵਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ। ਯਾਤਰੀ ਹਾਲ ਦੇ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 
ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਮਤਿ ਕਥਾ ਵਿਚਾਰ ਕਰਦਿਆਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਪਵਿੱਤਰ ਜੀਵਨ ਦੀ ਸਾਂਝ ਕਥਾ ਕੀਤੀ ਗਈ । ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰਪਾਲ ਸਿੰਘ ਮਹਿਤਾ, ਗੁਰਦੁਆਰਾ ਸੰਤਸਰ ਸਾਹਿਬ ਏਅਰ ਪੋਰਟ ਦੇ ਮੀਤ ਗ੍ਰੰਥੀ ਭਾਈ ਰਾਜਵਿੰਦਰ ਸਿੰਘ ਸਮੇਤ ਏਅਰ ਪੋਰਟ ਦੇ ਸਮੁੱਚੇ ਸਟਾਫ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਏਅਰਪੋਰਟ ਦੇ ਸਮੂਹ ਅਧਿਕਾਰੀਆਂ ਅਤੇ ਸੇਵਾਦਾਰ ਕਰਮਚਾਰੀਆਂ ਨੂੰ ਸ੍ਰੋਮਣੀ ਕਮੇਟੀ ਮੈਂਬਰ ਰਜਿੰਦਰਪਾਲ ਸਿੰਘ ਮਹਿਤਾ ਵਲੋਂ ਗੁਰੂ ਦੀ ਬਖਸ਼ਿਸ਼  ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ ਅਗਲੀ ਖ਼ਬਰ ਹਰਜੋੋਤ ਸਿੰਘ ਬੈਂਸ ਨੇ ਵਿਧਾਨ ਸਭਾ ਚ ਉਠਾਇਆ ਕਰਤਾਰਪੁਰ ਲਾਂਘੇ ਦਾ ਮੁੱਦਾ
Ad Position 24