27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦਾਸਪੁਰ, ਮੁਕੇਰੀਆਂ, ਬਟਾਲਾ ਤੇ ਕਾਦੀਆਂ ਦੇ 46 ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਦਰਮਿਆਨ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਗੁਰਦਾਸਪੁਰ, ਮੁਕੇਰੀਆਂ, ਬਟਾਲਾ, ਬਠਿੰਡਾ ਅਤੇ ਕਾਦੀਆਂ ਹਲਕਿਆਂ ਨਾਲ ਸੰਬੰਧਿਤ 46 ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕਰ ਲਈ।

Ad Position 21
No active advertisement
ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਦਰਮਿਆਨ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਗੁਰਦਾਸਪੁਰ, ਮੁਕੇਰੀਆਂ, ਬਟਾਲਾ, ਬਠਿੰਡਾ ਅਤੇ ਕਾਦੀਆਂ ਹਲਕਿਆਂ ਨਾਲ ਸੰਬੰਧਿਤ 46 ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕਰ ਲਈ। ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅੰਗਰੇਜ ਸਿੰਘ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ, ਇਨ੍ਹਾਂ ਆਗੂਆਂ ਦਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸਵਾਗਤ ਕੀਤਾ।

ਇਸ ਮੌਕੇ ਪੱਤਰਕਾਰਾਂ ਵਲੋਂ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵਲੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੂਜੇ ਸੂਬੇ ਤੋਂ ਆਏ ਆਗੂ ਨੂੰ ਪੰਜਾਬ ਦੀਆਂ ਸਿਆਸੀ ਅਤੇ ਜ਼ਮੀਨੀ ਹਕੀਕਤਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ।

ਨਸ਼ਿਆਂ ਦੇ ਮੁੱਦੇ 'ਤੇ ਭਾਜਪਾ ਨੇ ਘੇਰੀਆਂ ਵਿਰੋਧੀ ਪਾਰਟੀਆਂ

ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਸਿਰਫ਼ ਭਾਜਪਾ ਹੀ ਕਰਵਾ ਸਕਦੀ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ਨੂੰ ਪੰਜਾਬ ਲਈ ਗੰਭੀਰ ਚੁਣੌਤੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

ਪੇਂਡੂ ਖੇਤਰਾਂ ਵਿਚ ਪਾਰਟੀ ਦਾ ਆਧਾਰ ਵਧਾਉਣ 'ਤੇ ਜ਼ੋਰ

46 ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਆਗੂਆਂ ਦੀ ਸ਼ਮੂਲੀਅਤ ਨੂੰ ਭਾਜਪਾ ਵਲੋਂ ਪੇਂਡੂ ਖੇਤਰਾਂ ਵਿਚ ਆਪਣਾ ਸਿਆਸੀ ਆਧਾਰ ਵਧਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਠਾਇਆ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ ਅਗਲੀ ਖ਼ਬਰ ਨਸੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
Ad Position 24