ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਲੋਕ ਬਹੁਤ ਮੁਹੱਬਤ ਕਰਨ ਵਾਲੇ ਹਨ ਅਤੇ ਅਸੀਂ ਆਪਣੇ ਗੁਰੂ ਦੇ ਦਰਸ਼ਨ ਕਿਉਂ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਲਈ ਅਸੀਂ ਕਈ ਵਾਰ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਹੈ। ਪਹਿਲਾ ਲਾਂਘਾ ਖੁੱਲ੍ਹਣ ਤੇ ਕੋਈ ਦਿੱਕਤ ਨਹੀਂ ਆਈ