27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੱਖੋਵਾਲ ਕਲਾਂ ’ਚ ਪੰਚਾਇਤੀ ਖ਼ਰਚਿਆਂ ਦੀ ਜਾਂਚ ਦੀ ਮੰਗ ਉੱਠੀ

ਮਾਛੀਵਾੜਾ ਸਾਹਿਬ (ਲੁਧਿਆਣਾ), 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ) - ਬਲਾਕ ਮਾਛੀਵਾੜਾ ਦੇ ਪਿੰਡ ਲੱਖੋਵਾਲ ਕਲਾਂ ’ਚ ਪੰਚਾਇਤੀ ਫੰਡਾਂ ਦੀ...

Ad Position 21
No active advertisement
ਅਜੀਤ ਡੈਸਕ 27-10-2026

ਮਾਛੀਵਾੜਾ ਸਾਹਿਬ (ਲੁਧਿਆਣਾ), 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ) - ਬਲਾਕ ਮਾਛੀਵਾੜਾ ਦੇ ਪਿੰਡ ਲੱਖੋਵਾਲ ਕਲਾਂ ’ਚ ਪੰਚਾਇਤੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਿੰਡ ਵਾਸੀ ਹਰਵਿੰਦਰਪਾਲ ਸਿੰਘ ਨੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੀ ਗਈ ਰਕਮ ਸਬੰਧੀ ਸਵਾਲ ਉਠਾਉਂਦਿਆਂ ਪੰਚਾਇਤ ਵਿਭਾਗ ਅਤੇ ਵਿਜੀਲੈਂਸ ਵਿਭਾਗ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਸੂਚਨਾ ਦਾ ਅਧਿਕਾਰ ਕਾਨੂੰਨ (ਆਰ.ਟੀ.ਆਈ.) ਤਹਿਤ ਪਿੰਡ ਦੀ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਉਨ੍ਹਾਂ ’ਤੇ ਖ਼ਰਚੇ ਗਏ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ ਸੀ।

ਦਸਤਾਵੇਜ਼ ਪ੍ਰਾਪਤ ਹੋਣ ਤੋਂ ਬਾਅਦ ਉਸ ਨੇ ਸਬੰਧਤ ਵਿਭਾਗਾਂ ਕੋਲ ਸ਼ਿਕਾਇਤ ਦਰਜ ਕਰਵਾ ਕੇ ਖ਼ਰਚਿਆਂ ਦੀ ਜਾਂਚ ਦੀ ਮੰਗ ਕੀਤੀ ਹੈ। ਹਰਵਿੰਦਰਪਾਲ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਦੇ ਟੋਭੇ ਦੀ ਸਫ਼ਾਈ ਲਈ ਖ਼ਰਚੀ ਗਈ ਰਕਮ ਅਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਵਿਚ ਬੇਨਿਯਮੀਆਂ ਹੋਣ ਦਾ ਸ਼ੱਕ ਹੈ। ਉਸ ਦਾ ਕਹਿਣਾ ਹੈ ਕਿ ਟਾਈਲਾਂ ਦੀ ਬਾਜ਼ਾਰੀ ਕੀਮਤ ਅਤੇ ਬਿੱਲਾਂ ਵਿਚ ਦਰਜ ਰਕਮ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅਸਲ ਸਥਿਤੀ ਸਾਹਮਣੇ ਆ ਸਕੇ। ਉਸ ਨੇ ਪਿੰਡ ਵਿਚ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੇ ਬਿੱਲਾਂ ਸਬੰਧੀ ਵੀ ਸ਼ੰਕੇ ਪ੍ਰਗਟ ਕੀਤੇ।

ਸ਼ਿਕਾਇਤਕਰਤਾ ਨੇ ਇਹ ਮਾਮਲਾ ਵੀ ਉਠਾਇਆ ਕਿ ਜਿੱਥੇ ਪੰਚਾਇਤ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਕਥਿਤ ਤੌਰ ’ਤੇ ਅਜਿਹੇ ਕਬਜ਼ਿਆਂ ਵਾਲੀਆਂ ਥਾਵਾਂ ’ਤੇ ਗਲੀਆਂ ਅਤੇ ਨਾਲੀਆਂ ਬਣਾਉਣ ਲਈ ਫੰਡ ਖ਼ਰਚੇ ਗਏ ਹਨ। ਉਸ ਨੇ ਇਨ੍ਹਾਂ ਸਾਰੇ ਕੰਮਾਂ ਦੀ ਜਾਂਚ ਕਰਕੇ ਜੇਕਰ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਲੱਖੋਵਾਲ ਕਲਾਂ ਦੇ ਵਸਨੀਕ ਹਰਵਿੰਦਰ ਸਿੰਘ ਵੱਲੋਂ ਪੰਚਾਇਤੀ ਫੰਡਾਂ ਦੀ ਵਰਤੋਂ ਸਬੰਧੀ ਦਿੱਤੀ ਗਈ ਸ਼ਿਕਾਇਤ ਉਨ੍ਹਾਂ ਕੋਲ ਪਹੁੰਚ ਚੁੱਕੀ ਹੈ। ਉਨ੍ਹਾਂ ਅਨੁਸਾਰ ਸ਼ਿਕਾਇਤਕਰਤਾ ਨੂੰ ਹਲਫ਼ੀਆ ਬਿਆਨ ਦੇਣ ਲਈ ਕਿਹਾ ਗਿਆ ਹੈ ਅਤੇ ਵਿਭਾਗ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ ਅਗਲੀ ਖ਼ਬਰ ਲੰਬੀ ‘ਚ ਆਪ ਨੂੰ ਟਕਸਾਲੀ ਝਟਕਾ: ਸਾਬਕਾ ਹਲਕਾ ਇੰਚਾਰਜ ਗੁਰਮੀਤ ਰਾੜੀਆ ਨੇ ਫੜਿਆ ਕਾਂਗਰਸ ਦਾ ‘ਹੱਥ’
Ad Position 24