28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਘਰਾਂ ’ਚ ਨਜ਼ਰਬੰਦ

ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)- ਮਾਨਸਾ ਵਿਚ ਚੱਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਅੱਜ ਤੜਕਸਾਰ ਕਪੂਰਥਲਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਆਗੂ ਨਰਿੰਦਰ ਸਿੰਘ ਖੁਸਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 28-10-2026

ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)- ਮਾਨਸਾ ਵਿਚ ਚੱਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਅੱਜ ਤੜਕਸਾਰ ਕਪੂਰਥਲਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਆਗੂ ਨਰਿੰਦਰ ਸਿੰਘ ਖੁਸਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਾਨਸਾ ਵਿਚ ਭਾਨਾ ਸਿੱਧੂ ਤੇ ਲੱਖਾ ਸਿਧਾਣਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ ਵੱਖ ਆਗੂਆਂ ਨੇ ਲੋਕਾਂ ਨੂੰ ਮੋਰਚੇ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਸੀ, ਜਿਸ ਦੇ ਇਹਤਿਆਤ ਵਜੋਂ ਕਪੂਰਥਲਾ ਪੁਲਿਸ ਨੇ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਖ-ਵੱਖ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਟਰਾਲੀ ਵਿਚ ਟੈਂਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਭਾਰਤ ਨੇ ਸੱਭਿਅਤਾ ਸੰਵਾਦ ਮੰਚ ਲਈ ਪਾਕਿਸਤਾਨ ਸਮੇਤ ਐਸ.ਸੀ.ਓ. ਦੇ ਮੈਂਬਰ ਦੇਸ਼ਾਂ ਨੂੰ ਦਿੱਤਾ ਸੱਦਾ
Ad Position 24