28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਾਂਗਰਸ ’ਚ ਸ਼ਾਮਿਲ ਹੋਣ ਮਗਰੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋਏ ਮਾਂਟੂ ਵੋਹਰਾ

ਗੋਲੂ ਕਾ ਮੋੜ (ਫ਼ਿਰੋਜ਼ਪੁਰ) 28 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ) - ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ...

Ad Position 21
No active advertisement
ਅਜੀਤ ਡੈਸਕ 28-10-2026

ਗੋਲੂ ਕਾ ਮੋੜ (ਫ਼ਿਰੋਜ਼ਪੁਰ) 28 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ) - ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਮਗਰੋਂ ਰੋਹਿਤ ਕੁਮਾਰ ਮਾਂਟੂ ਵੋਹਰਾ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਮੌਕੇ ਡੇਰਾ ਸ੍ਰੀ ਭਜਨਗੜ੍ਹ, ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਗੋਲੂ ਕਾ ਮੋੜ ਵਿਖੇ ਇਕੱਠੇ ਹੋਏ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਾਂਟੂ ਵੋਹਰਾ ਦਾ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਗਏ। ਇਸ ਦੌਰਾਨ ਮਾਂਟੂ ਵੋਹਰਾ ਨੇ ਕਿਹਾ ਕਿ ਡੇਰਾ ਸ੍ਰੀ ਭਜਨਗੜ੍ਹ ਨਾਲ ਉਨ੍ਹਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ ਅਤੇ ਉਹ ਹਮੇਸ਼ਾ ਇਸ ਪਵਿੱਤਰ ਅਸਥਾਨ ਤੋਂ ਅਸ਼ੀਰਵਾਦ ਲੈ ਕੇ ਆਪਣੇ ਅਗਲੇਰੇ ਕਾਰਜਾਂ ਦੀ ਸ਼ੁਰੂਆਤ ਕਰਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਵੀ ਉਹ ਇਸੇ ਅਸਥਾਨ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਥਾਣਾ ਝਬਾਲ ਅੱਗੇ ਧਰਨਾ ਅਗਲੀ ਖ਼ਬਰ ਪੁਲਿਸ ਜਬਰ ਖ਼ਿਲਾਫ਼ ਕਿਸਾਨਾਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ
Ad Position 24