28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁੱਖ ਬੁਲਾਰੇ, ਪੀ.ਏ.ਸੀ. ਅਤੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ...

Ad Position 21
No active advertisement
ਅਜੀਤ ਡੈਸਕ 28-10-2026

ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁੱਖ ਬੁਲਾਰੇ, ਪੀ.ਏ.ਸੀ. ਅਤੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ। ਕਿਸੇ ਗੁਪਤ ਜਗ੍ਹਾ ਤੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਭਾਈ ਜਸਕਰਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਕਾਹਨ ਸਿੰਘ ਵਾਲਾ ਤੋਂ ਵੱਖ-ਵੱਖ ਰਿਸ਼ਤੇਦਾਰਾਂ ਦੇ ਘਰਾਂ ਵਿਚ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਪਰ ਉਹ ਪੁਲਿਸ ਦੇ ਹੱਥ ਨਹੀਂ ਲੱਗੇ। ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਚਲਾ ਰਹੀ ਹੈ ਅਤੇ ਨਸ਼ਾ ਤਸਕਰ ਖੁੱਲ੍ਹੇਆਮ ਘੁੰਮ ਰਹੇ ਹਨ। ਦੂਜੇ ਪਾਸੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਜਾਗਰੂਕ ਆਗੂਆਂ ਤੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਲਈ ਮਾਨਸਾ ਵਿਖੇ ਲੱਗੇ ਮੋਰਚੇ ਨੂੰ ਫੇਲ੍ਹ ਕਰਨ ਲਈ ਸਰਕਾਰ ਵਲੋਂ ਅਜਿਹੇ ਹੱਥਕੰਡੇ ਵਰਤੇ ਜਾ ਰਹੇ ਹਨ ਅਤੇ ਪੰਜਾਬ ਭਰ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਤੇ ਵਰਕਰਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਾਸੀਆਂ ਵਿਚ ਸਰਕਾਰ ਪ੍ਰਤੀ ਰੋਹ ਅਤੇ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਪੂ ਤਰਸੇਮ ਸਿੰਘ ਅਤੇ ਬਾਬੂ ਸਿੰਘ ਦੇ ਘਰਾਂ ਨੂੰ ਵੀ ਘੇਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਮਾਨਸਾ ਵਿਖੇ ਮੋਰਚੇ ਵਿਚ ਪਹੁੰਚਣ ਅਤੇ ਅਸੀਂ ਜਮਹੂਰੀ ਢੰਗ ਨਾਲ ਇਨਸਾਫ਼ ਲਈ ਸੰਘਰਸ਼ ਨੂੰ ਅੱਗੇ ਵਧਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਦਾ ਬੁਰਾ ਹਾਲ ਹੈ। ਡਾਕਟਰਾਂ ਦੀਆਂ ਅਤੇ ਮਾਸਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਨਸ਼ਾ ਗਲੀ ਗਲੀ ਵਿਕ ਰਿਹਾ ਹੈ। ਇਥੋਂ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਵਿੱਚ ਕੋਈ ਫ਼ਰਕ ਨਹੀਂ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰਿਆਂ ਤੇ ਚੱਲਦੀ ਹੈ।

Ad Position 22
No active advertisement
ਪਿਛਲੀ ਖ਼ਬਰ 253 ਅਧਿਆਪਕਾਂ ਨੂੰ ਟਰਮੀਨੇਟ ਦੇ ਵਿਰੋਧ ਵਿਚ ਸਿੱਖਿਆ ਵਿਭਾਗ ਡੀ.ਪੀ.ਆਈ. ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਰੁਣ ਰਾਏ ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਨਿਯੁਕਤ
Ad Position 24