28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਰਸਿਮਰਤ ਕੌਰ ਬਾਦਲ ਵਲੋਂ ਮਾਵਾਂ ਧੀਆਂ ਦੀ ਫ਼ੌਜ ਨੂੰ ਪਿੰਡਾਂ ਤੇ ਮੁਹੱਲਿਆਂ ਚ ’ਠੀਕਰੀ ਪਹਿਰੇ’ ਲਾਉਣ ਦੀ ਅਪੀਲ

ਖਰੜ (ਮੁਹਾਲੀ), 28 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵਲੋਂ ਬਣਾਈ ਮਾਵਾਂ ਧੀਆਂ ਦੀ...

Ad Position 21
No active advertisement
ਅਜੀਤ ਡੈਸਕ 28-10-2026

ਖਰੜ (ਮੁਹਾਲੀ), 28 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵਲੋਂ ਬਣਾਈ ਮਾਵਾਂ ਧੀਆਂ ਦੀ ਫ਼ੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਗਾਏ ਜਾਣ।
ਬਠਿੰਡਾ ਦੇ ਸੰਸਦ ਮੈਂਬਰ ਜਿਨ੍ਹਾਂ ਨੇ ਇਥੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਵਾਸਤੇ ਨਸ਼ੇ ਦਾ ਵਪਾਰ ਰੋਕਣਾ ਨੰਬਰ ਇਕ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਨੇ ਨਸ਼ਿਆਂ ਖ਼ਿਲਾਫ਼ ਔਰਤਾਂ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਹੈ ਜਿਨ੍ਹਾਂ ਨੇ ਸਭ ਤੋਂ ਵੱਧ ਸੰਤਾਪ ਹੰਢਾਇਆ ਹੈ।
ਉਨ੍ਹਾਂ ਨੇ ਖਰੜ ਵਿਚ ਮਾਵਾਂ ਧੀਆਂ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ’ਤੇ ਔਰਤਾਂ ਦਾ ਧੰਨਵਾਦ ਕੀਤਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਪ੍ਰੋਗਰਾਮ ਦਾ ਆਯੋਜਨ ਕੀਤਾ।
ਨਸ਼ਿਆਂ ਦੇ ਵਪਾਰ ਦਾ ਜ਼ੋਰਦਾਰ ਵਿਰੋਧ ਕਰਨ ਦੀ ਔਰਤਾਂ ਨੂੰ ਅਪੀਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਨਸ਼ੇ ਦੀ ਬੁਰਾਈ ਦਾ ਹਮੇਸ਼ਾ ਲਈ ਖ਼ਾਤਮਾ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ  ਕਿ ਪਾਰਟੀ ਨਸ਼ਿਆਂ ਦੇ ਵਪਾਰ ਖ਼ਿਲਾਫ਼ ਇਕ ਮਹਿਲਾ ਡੀ.ਜੀ.ਪੀ. ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਨਸ਼ੇ ਵੇਚਣ ਵਾਲਿਆਂ ਤੇ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਵਾਸਤੇ ਤੁਸੀਂ ਇਨ੍ਹਾਂ ਦੇ ਵੇਰਵੇ ਇਕੱਠੇ ਕਰੋ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਕਾਨੂੰਨ ਵਿਚ ਤਬਦੀਲੀ ਕਰ ਕੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਨ੍ਹਾਂ ਦੀ ਸਾਰੀ ਜਾਇਦਾਦ ਜ਼ਬਤ ਕਰਨੀ ਵੀ ਯਕੀਨੀ ਬਣਾਏਗੀ।
ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਹੁਣ ਪੰਜਾਬ ਵਿਚ ਸਭ ਤੋਂ ਵਸੋਂ ਬਾਹਰ ਹੋ ਗਿਆ ਹੈ ਕਿਉਂਕਿ ਮਾਨਸਾ ਰੋਸ ਪ੍ਰਦਰਸ਼ਨ ਵਾਲੀ ਥਾਂ ਜਿਥੇ ਪਰਵਿੰਦਰ ਝੋਟਾ ਦਾ ਪਰਿਵਾਰ ਇਨਸਾਫ ਦੀ ਲੜਾਈ ਲੜ ਰਿਹਾ ਹੈ, ’ਤੇ ਲਿਜਾਈ ਜਾ ਰਹੀ ਦਲਜੀਤ ਸਿੰਘ ਦੀ ਲਾਸ਼ ਨੂੰ ਪੰਜਾਬ ਪੁਲਿਸ ਨੇ ’ਅਗਵਾ’ ਕਰ ਲਿਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਦੋਂ ਲਾਸ਼ ਲਿਜਾਣ ਤੋਂ ਰੋਕਿਆ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।
ਉਨ੍ਹਾਂ ਕਿਹਾ ਕਿ  ਅਜਿਹੀਆਂ ਘਟਨਾਵਾਂ ਇਸ ਕਰ ਕੇ ਵਾਪਰ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨਾ ਸਿਰਫ ਨਸ਼ਾ ਤਸਕਰਾਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਬਲਕਿ ਉਸ ਨੇ ਇਨ੍ਹਾਂ ਦੀ ਪੁਸ਼ਤ ਪਨਾਹੀ ਵੀ ਕੀਤੀ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸ਼ਿਕਾਇਤਕਰਤਾਵਾਂ ਅਤੇ ਇਸ ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਚੁਕਣ ਵਾਲਿਆਂ ਨੂੰ ਹੀ ਡਰਾ ਧਮਕਾ ਰਹੀਆਂ ਹਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਬੀਤੇ ਕੱਲ੍ਹ ਹੀ ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਸੀ.ਆਈ.ਐਸਐਫ ਦੇ ਕਾਂਸਟੇਬਲ ਨੇ ਦੱਸਿਆ ਹੈ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਕਿਵੇਂ ਨਸ਼ੇ ਦਾ ਕੰਮ ਚਲ ਰਿਹਾ ਸੀ ਤੇ ਉਸ ਕਾਂਸਟੇਬਲ ਨੂੰ ਵੀ ਪੁਲਿਸ ਨੇ ਚੁੱਕ ਲਿਆ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਲਟਾ ਆਪਣੀ ਪਤਨੀ ਦਾ ਜਨਮ ਦਿਨ ਮਨਾਉਣ ਵਾਸਤੇ ਪੈਰਿਸ ਜਾਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਕਾਲੀ ਝੰਡੀ ਵਿਖਾਉਣ ’ਤੇ ਮੋਹਣਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਕਰਵਾਈ ਸੀ। ਉਨ੍ਹਾਂ ਕਿਹਾ ਕਿ ਇਹੀ ਕੁਝ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਨਾਲ ਵਾਪਰਿਆ ਸੀ ਜਿਸਨੂੰ ਚਿੱਟੇ ਖ਼ਿਲਾਫ਼ ਕਾਰਵਾਈ ਨਾ ਹੋਣ ਦਾ ਸਵਾਲ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪੁੱਛਣ ਮਗਰੋਂ ਖੁਦਕੁਸ਼ੀ ਲਈ ਮਜਬੂਰ ਹੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਨੇ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਜੇਹੜਾ ਕੋਈ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ, ਉਸ ਦਾ ਕੀ ਹਸ਼ਰ ਹੋਵੇਗਾ ਤੇ ਮੌਤ ਦੇ ਸੌਦਾਗਰ ਇਹ ਦੱਸ ਦੇਣਗੇ ਕਿ ਅਸਲ ਸ਼ਾਸਕ ਕੌਣ ਹੈ ਤੇ ਨਸ਼ਿਆਂ ਦੇ ਕਾਰੋਬਾਰ ਵਿਚ ਦਿਨ ਬ ਦਿਨ ਵਾਧਾ ਕਿਉਂ ਹੋ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਚ ਵੱਡੇ ਬਦਲਾਅ ਲਿਆ ਰਹੇ ਹਾਂ - ਭਗਵੰਤ ਮਾਨ ਅਗਲੀ ਖ਼ਬਰ ਕਾਂਗਰਸ ਤੇ 'ਆਪ' ਤੋਂ ਇਲਾਵਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਗਠਜੋੜ ਕਰਨ ਲਈ ਤਿਆਰ ਹਾਂ - ਸੁਖਬੀਰ ਸਿੰਘ ਬਾਦਲ
Ad Position 24