ਜਗਰਾਉਂ (ਲੁਧਿਆਣਾ), 28 ਅਕਤੂਬਰ (ਕੁਲਦੀਪ ਸਿੰਘ ਲੋਹਟ) — ਪਿੰਡ ਕਮਾਲਪੁਰਾ ਵਿਖੇ 29 ਅਕਤੂਬਰ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਨੂੰ ਲੈ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਸੰਦੀਪ ਗੋਇਲ ਪਿੰਡ ਕਮਾਲਪੁਰਾ ਪਹੁੰਚੇ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦਾ ਬਾਰੀਕੀ ਨਾਲ ਨਿਰੀਖਣ ਕਰਨ ਦੇ ਨਾਲ-ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਅਤੇ ਹਲਕਾ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ। ਡੀ.ਆਈ.ਜੀ. ਨੇ ਅਧਿਕਾਰੀਆਂ ਨਾਲ ਲੋਕ ਮਿਲਣੀ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਨਿਰੀਖਣ ਦੌਰਾਨ ਮੁੱਖ ਤੌਰ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ, ਲੋਕਾਂ ਦੇ ਬੈਠਣ ਅਤੇ ਵਾਹਨਾਂ ਦੀ ਪਾਰਕਿੰਗ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਡੀ.ਆਈ.ਜੀ. ਸੰਦੀਪ ਗੋਇਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ।
ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸਮਾਗਮ ਵਾਲੀ ਥਾਂ ’ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਡੀ.ਆਈ.ਜੀ. ਨੇ ਜਗਰਾਉਂ ਅਤੇ ਰਾਏਕੋਟ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 29 ਅਕਤੂਬਰ ਨੂੰ ਦੁਪਹਿਰ 2 ਵਜੇ ਪਿੰਡ ਕਮਾਲਪੁਰਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਦੀ ਲੋਕ ਮਿਲਣੀ ਵਿਚ ਸ਼ਮੂਲੀਅਤ ਕਰਨ।
ਤਾਜ਼ਾ ਖ਼ਬਰਾਂ
Free
ਲੋਕ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਿੰਡ ਕਮਾਲਪੁਰਾ ਪਹੁੰਚੇ ਡੀ.ਆਈ.ਜੀ. ਸੰਦੀਪ ਗੋਇਲ
ਜਗਰਾਉਂ (ਲੁਧਿਆਣਾ), 28 ਅਕਤੂਬਰ (ਕੁਲਦੀਪ ਸਿੰਘ ਲੋਹਟ) — ਪਿੰਡ ਕਮਾਲਪੁਰਾ ਵਿਖੇ 29 ਅਕਤੂਬਰ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ...
ਅਜੀਤ ਡੈਸਕ
28-10-2026