28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਮੁੱਖ ਸਕੱਤਰ, ਡੀ.ਸੀ. ਤੇ ਐਸ.ਐਸ.ਪੀ. ਮਾਨਸਾ ਨੂੰ ਨੋਟਿਸ

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮਾਨਸਾ...

Ad Position 21
No active advertisement
ਅਜੀਤ ਡੈਸਕ 28-10-2026

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਤਾਂ ’ਚ ਹੋਈ ਮੌਤ ਦੇ ਮਾਮਲੇ ’ਚ ਮੁੱਖ ਸਕੱਤਰ ਪੰਜਾਬ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਇਸ ਮਾਮਲੇ ’ਚ 7 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਕਾਬਲੇ-ਗ਼ੌਰ ਰਹੇ ਕਿ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਅੱਜ ਦਿੱਲੀ ਵਿਖੇ ਹਰਜੀਤ ਸਿੰਘ ਗਰੇਵਾਲ ਨੂੰ ਉਨ੍ਹਾਂ ਦੇ ਦਫ਼ਤਰ ’ਚ ਮੰਗ ਪੱਤਰ ਸੌਂਪ ਕੇ ਦਲਜੀਤ ਦੀ ਕਥਿਤ ਮੌਤ ਦਾ ਮਾਮਲਾ ਉਠਾਇਆ ਸੀ। ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ‘ਅਜੀਤ’ ਦੇ ਇਸ ਪ੍ਰਤੀਨਿਧ ਵਲੋਂ ਸੰਪਰਕ ਕਰਨ ’ਤੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕਮਿਸ਼ਨ ਵਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਐਸ.ਐਸ.ਪੀ. ਮਾਨਸਾ ਤੋਂ ਫ਼ੋਨ ’ਤੇ ਇਸ ਮੁੱਦੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਦਿੱਤੇ ਨੋਟਿਸ ਮੁਤਾਬਿਕ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ - ਡੀ.ਐੱਸ.ਆਈ.ਆਈ.ਡੀ.ਸੀ. ਨੇ ਆਨਲਾਈਨ ਸ਼ਰਾਬ ਬੁਕਿੰਗ ਐਪ ਬਾਰੇ ਇਕ ਸਥਿਤੀ ਨੋਟ ਜਾਰੀ ਅਗਲੀ ਖ਼ਬਰ ਪੁਲਿਸ ਨੂੰ ਤੈਅ ਕਰਨ ਦਿਓ, ਮਾਨਸਾ ਚ ਕਥਿਤ ਮੌਤ ਦਾ ਅਸਲ ਕਾਰਨ ਕੀ ਹੈ - ਅਮਨ ਅਰੋੜਾ
Ad Position 24