28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਰਤ ਬਿਨਾਂ ਭੇਦਭਾਵ ਪ੍ਰਮਾਣੂ ਹਥਿਆਰਾਂ ਦੇ ਖ਼ਾਤਮੇ ਲਈ ਵਚਨਬੱਧ-ਮੁਨੀਸ਼ ਤਿਵਾੜੀ

ਸਾਨ ਫਰਾਂਸਿਸਕੋ, 28 ਅਕਤੂਬਰ (ਐਸ. ਅਸ਼ੋਕ ਭੌਰਾ)-ਕਾਂਗਰਸੀ ਆਗੂ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਵਲੋਂ ਪ੍ਰਮਾਣੂ ਨੀਤੀ ਦੀ ਵਰਤਮਾਨ ਪ੍ਰਸੰਗਿਕਤਾ ਬਾਰੇ ਕਰਵਾਏ ਵਿਸ਼ੇਸ਼ ਇਜਲਾਸ ਨੂੰ ...

Ad Position 21
No active advertisement
ਅਜੀਤ ਡੈਸਕ 29-10-2026

ਸਾਨ ਫਰਾਂਸਿਸਕੋ, 28 ਅਕਤੂਬਰ (ਐਸ. ਅਸ਼ੋਕ ਭੌਰਾ)-ਕਾਂਗਰਸੀ ਆਗੂ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਵਲੋਂ ਪ੍ਰਮਾਣੂ ਨੀਤੀ ਦੀ ਵਰਤਮਾਨ ਪ੍ਰਸੰਗਿਕਤਾ ਬਾਰੇ ਕਰਵਾਏ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਅੰਤਰਰਾਸ਼ਟਰੀ ਜੰਗੀ ਅਪਰਾਧਾਂ ਅਤੇ ਅਜਿਹੇ ਅਪਰਾਧਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਰਾਜ ਅਤੇ ਅਪਰਾਧਿਕ ਨਿਆਂ-ਸ਼ਾਸਤਰ ਦੇ ਸਿਧਾਂਤਾਂ ਅਨੁਸਾਰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਟ੍ਰਿਬਿਊਨਲਾਂ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੇ ਅਜਿਹੇ ਖ਼ਾਤਮੇ ਲਈ ਵਚਨਬੱਧ ਹੈ, ਜੋ ਵਿਸ਼ਵਵਿਆਪੀ ਹੋਵੇ, ਬਿਨਾਂ ਕਿਸੇ ਭੇਦਭਾਵ ਦੇ ਹੋਵੇ ਅਤੇ ਜਿਸ ਦੀ ਪੁਸ਼ਟੀ ਕੀਤੀ ਜਾ ਸਕੇ।

ਇਕ ਜ਼ਿੰਮੇਵਾਰ ਪ੍ਰਮਾਣੂ ਹਥਿਆਰਾਂ ਵਾਲੇ ਦੇਸ਼ ਵਜੋਂ ਭਾਰਤ ਘੱਟੋ-ਘੱਟ ਪਰ ਭਰੋਸੇਯੋਗ ਪ੍ਰਮਾਣੂ ਰੋਕਥਾਮ ਦੀ ਨੀਤੀ ਬਣਾਈ ਰੱਖਦਾ ਹੈ। ਇਸ ਦੇ ਨਾਲ ਹੀ ਪ੍ਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਅਤੇ ਪ੍ਰਮਾਣੂ ਹਥਿਆਰਾਂ ਤੋਂ ਰਹਿਤ ਦੇਸ਼ਾਂ ਵਿਰੁੱਧ ਇਨ੍ਹਾਂ ਦੀ ਵਰਤੋਂ ਨਾ ਕਰਨ ਦਾ ਰੁਖ਼ ਵੀ ਅਪਣਾਉਂਦਾ ਹੈ। ਤਿਵਾੜੀ ਨੇ ਕਿਹਾ ਕਿ ਇਸ ਗੱਲ ’ਤੇ ਜ਼ੋਰ ਦੇਣ ਦੀ ਲੋੜ ਹੈ ਕਿ ਭਾਰਤ ਦੀਆਂ ਸਮਰੱਥਾਵਾਂ, ਉਸ ਦੇ ਵਿਸ਼ੇਸ਼ ਸੁਰੱਖਿਆ ਹਲਾਤ ਅਨੁਸਾਰ ਢਲੀਆਂ ਹਨ ਅਤੇ ਕਿਸੇ ਖ਼ਾਸ ਦੇਸ਼ ਜਾਂ ਧਿਰ ਦੇ ਵਿਰੁੱਧ ਨਹੀਂ ਹਨ। 

 

Ad Position 22
No active advertisement
ਪਿਛਲੀ ਖ਼ਬਰ ਈਸ਼ਾਨ ਨੂੰ ਪਛਾੜ ਕੇ ਵਿਸ਼ਵ ਦੇ ਨੰਬਰ ਇਕ ਟੀ-20 ਬੱਲੇਬਾਜ਼ ਬਣੇ ਅਭਿਸ਼ੇਕ ਅਗਲੀ ਖ਼ਬਰ ਚੋਟੀ ਦੇ ਪੈਰਾ-ਐਥਲੀਟ ਨੀਰਜ ਯਾਦਵ ਵਲੋਂ ਖੁਦਕੁਸ਼ੀ
Ad Position 24