29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅੱਜ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਬਦਲੇਗਾ ਮੌਸਮ

ਚੰਡੀਗੜ੍ਹ, 29 ਅਕਤੂਬਰ- ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਵਿਚ ਬਦਲਾਅ ਆਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 29 ਅਤੇ 30 ਅਕਤੂਬਰ ਨੂੰ ਕਈ ਥਾਵਾਂ 'ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਲਈ ਗਰਜ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-10-2026

ਚੰਡੀਗੜ੍ਹ, 29 ਅਕਤੂਬਰ- ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਵਿਚ ਬਦਲਾਅ ਆਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 29 ਅਤੇ 30 ਅਕਤੂਬਰ ਨੂੰ ਕਈ ਥਾਵਾਂ 'ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਲਈ ਗਰਜ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ 31 ਅਕਤੂਬਰ ਤੋਂ ਮੌਸਮ ਆਮ ਵਾਂਗ ਹੋਣ ਦੀ ਉਮੀਦ ਹੈ।

ਬੁੱਧਵਾਰ ਦੇ ਮੁਕਾਬਲੇ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਵਧਿਆ ਹੈ। ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ 28 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.2 ਡਿਗਰੀ ਵੱਧ ਸੀ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਕਤੂਬਰ ਤੋਂ ਬਾਅਦ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਘੱਟ ਜਾਵੇਗੀ। 31 ਅਕਤੂਬਰ ਤੋਂ 4 ਨਵੰਬਰ ਤੱਕ ਸੂਬੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਫ਼ਤੇ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਅਤੇ ਬਾਕੀ ਇਲਾਕਿਆਂ ਵਿਚ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਦਿਨ ਦਾ ਤਾਪਮਾਨ ਆਮ ਤੋਂ ਲੈ ਕੇ ਆਮ ਤੋਂ ਵੱਧ ਹੋਣ ਦੀ ਉਮੀਦ ਹੈ।

ਇਸ ਦੌਰਾਨ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਬਾਕੀ ਰਾਜ ਵਿਚ ਰਾਤ ਦਾ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਹਫ਼ਤੇ ਭਰ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਡੱਲਾ ਨੂੰ ਹਿਰਾਸਤ 'ਚ ਲਿਆ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24